ਨਵੀ ਦਿੱਲੀ,1 ਜਨਵਰੀ 2025
ਨਵੇਂ ਸਾਲ ਦੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਕਿਸਾਨਾਂ ਲਈ ਅਹਿਮ ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਸਰਕਾਰ ਨੇ ਡੀਏਪੀ ਖਾਦ ਬਣਾਉਣ ਵਾਲੀਆਂ ਕੰਪਨੀਆਂ ਲਈ ਵਿਸ਼ੇਸ਼ ਪੈਕੇਜ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਕਿਸਾਨਾਂ ਨੂੰ ਡੀਏਪੀ ਲਈ ਜ਼ਿਆਦਾ ਪੈਸੇ ਨਹੀਂ ਦੇਣੇ ਪੈਣਗੇ ਅਤੇ ਉਹ ਖਾਦਾਂ ‘ਤੇ ਜ਼ਿਆਦਾ ਸਬਸਿਡੀ ਲੈ ਸਕਣਗੇ। ਡੀਏਪੀ ਬਣਾਉਣ ਵਾਲੀਆਂ ਕੰਪਨੀਆਂ ਨੂੰ ਦਿੱਤੀ ਜਾਣ ਵਾਲੀ ਸਬਸਿਡੀ ਤੋਂ ਇਲਾਵਾ ਸਰਕਾਰ ਵਿੱਤੀ ਸਹਾਇਤਾ ਦੇਵੇਗੀ।
2025 ਦੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਕੇਂਦਰ ਸਰਕਾਰ ਨੇ ਡੀਏਪੀ ਖਾਦ ਬਣਾਉਣ ਵਾਲਿਆਂ ਨੂੰ ਰਾਹਤ ਦਿੱਤੀ ਹੈ। ਇਸ ਤਹਿਤ ਸਬਸਿਡੀ ਤੋਂ ਇਲਾਵਾ ਉਨ੍ਹਾਂ ਨੂੰ ਵਿੱਤੀ ਸਹਾਇਤਾ ਦੇਣ ਦੀ ਵੀ ਪ੍ਰਵਾਨਗੀ ਦਿੱਤੀ ਗਈ ਹੈ। ਇਨ੍ਹਾਂ ਫੈਸਲਿਆਂ ਦਾ ਉਦੇਸ਼ ਖੇਤੀਬਾੜੀ ਉਤਪਾਦਕਤਾ ਨੂੰ ਹੁਲਾਰਾ ਦੇਣਾ, ਕਿਸਾਨਾਂ ਦੀ ਵਿੱਤੀ ਮਦਦ ਕਰਨ ਅਤੇ ਜ਼ਰੂਰੀ ਖਾਦਾਂ ਤੱਕ ਸਸਤੀ ਪਹੁੰਚ ਪ੍ਰਦਾਨ ਕਰਨਾ ਹੈ।
