ਅੰਮ੍ਰਿਤਸਰ:8 ਜਨਵਰੀ 2025
ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਔਰਤ ਸਮੇਤ ਚਾਰ ਨੂੰ ਗ੍ਰਿਫਤਾਰ ਕਰਕੇ ਨਸ਼ਾ ਤਸਕਰੀ ਦੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ (19) ਅਤੇ ਬਲਜੀਤ ਕੌਰ (32) ਦੋਵੇਂ ਵਾਸੀ ਪਿੰਡ ਮੁਠਿਆਵਾਲ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਤਰਨਤਾਰਨ ਦੇ ਭਿੱਖੀਵਿੰਡ ਦੇ ਰਹਿਣ ਵਾਲੇ ਮਨਿੰਦਰ ਸਿੰਘ (34) ਅਤੇ ਅੰਮ੍ਰਿਤਸਰ ਦੇ ਪਿੰਡ ਲੋਧੀ ਗੁੱਜਰਾਂ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ (26) ਸ਼ਾਮਲ ਹਨ। ਪੁਲੀਸ ਟੀਮਾਂ ਨੇ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਮੁਲਜ਼ਮਾਂ ਦੇ ਦੋ ਮੋਟਰਸਾਈਕਲ ਵੀ ਜ਼ਬਤ ਕੀਤੇ ਹਨ।ਯਾਦਵ ਨੇ ਕਿਹਾ ਕਿ ਸਾਰੇ ਦੋਸ਼ੀ ਪਾਕਿਸਤਾਨ ਸਥਿਤ ਸਮੱਗਲਰਾਂ ਨਾਲ ਸਿੱਧੇ ਸੰਪਰਕ ਵਿਚ ਸਨ ਅਤੇ ਸਰਹੱਦ ਪਾਰ ਤੋਂ ਨਸ਼ਿਆਂ ਦੀ ਖੇਪ ਪ੍ਰਾਪਤ ਕਰ ਰਹੇ ਸਨ।
