ਪੰਜਾਬ ਨਿਊਜ਼,10 ਜਨਵਰੀ 2025
ਪੰਜਾਬ ਵਿਚ ਸੰਘਣੀ ਧੁੰਦ ਪੈ ਰਹੀ ਹੈ। ਜਿਸ ਨਾਲ ਕਈ ਥਾਵਾਂ ਤੇ ਭਿਆਨਕ ਹਾਦਸੇ ਵਾਪਰ ਰਹੇ ਹਨ। ਅਜਿਹਾ ਹੀ ਮਾਮਲਾ ਜ਼ਿਲ੍ਹਾ ਸੰਗਰੂਰ ਤੋਂ ਸਾਹਮਣੇ ਆਇਆ ਹੈ। ਜਿਥੇ ਸੰਘਣੀ ਧੁੰਦ ਕਾਰਨ ਪੀਆਰਟੀਸੀ ਬੱਸ ਅਤੇ ਟਰੈਕਟਰ ਟਰਾਲੀ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਕੰਡਕਟਰ ਦੀ ਮੌਤ ਹੋ ਗਈ ਜਦਕਿ 11 ਦੇ ਕਰੀਬ ਸਵਾਰੀਆਂ ਜ਼ਖ਼ਮੀ ਹੋ ਗਈਆਂ।
