ਦਿੱਲੀ’ਚ ਅੱਜ ਤੋਂ ਸ਼ੁਰੂ ਹੋਵੇਗੀ ਨਾਮਜ਼ਦਗੀ ਪ੍ਰਕਿਰਿਆ, ਉਮੀਦਵਾਰਾਂ ਨੂੰ ਇਨ੍ਹਾਂ ਨਿਯਮਾਂ ਦੀ ਕਰਨੀ ਪਵੇਗੀ ਪਾਲਣਾ

ਨਵੀਂ ਦਿੱਲੀ:10 ਜਨਵਰੀ 2025

ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੇ ਨਾਲ ਹੀ ਰਾਸ਼ਟਰੀ ਰਾਜਧਾਨੀ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਆਮ ਆਦਮੀ ਪਾਰਟੀ (ਆਪ), ਭਾਰਤੀ ਜਨਤਾ ਪਾਰਟੀ (ਭਾਜਪਾ), ਕਾਂਗਰਸ ਅਤੇ ਹੋਰ ਪਾਰਟੀਆਂ ਨੇ ਆਪੋ-ਆਪਣੇ ਉਮੀਦਵਾਰਾਂ ਦੀ ਚੋਣ ਕਰਨੀ ਸ਼ੁਰੂ ਕਰ ਦਿੱਤੀ ਹੈ। ਦਿੱਲੀ ਵਿਧਾਨ ਸਭਾ ਚੋਣਾਂ ਲਈ ਅੱਜ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਮੀਦਵਾਰਾਂ ਦੀ ਨਾਮਜ਼ਦਗੀ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਜਾਵੇਗੀ। ਚੋਣ ਕਮਿਸ਼ਨ ਨੇ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਨੂੰ ਸਾਰੀਆਂ ਪ੍ਰਕਿਰਿਆਵਾਂ ਨੂੰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰਾ ਕਰਨ ਅਪੀਲ ਕੀਤੀ ਹੈ।ਨਾਮਜ਼ਦਗੀ ਪ੍ਰਕਿਰਿਆ ਲਈ ਦਿਸ਼ਾ-ਨਿਰਦੇਸ਼10 ਜਨਵਰੀ ਤੋਂ ਉਮੀਦਵਾਰ ਆਪਣੇ ਸਬੰਧਤ ਜ਼ਿਲ੍ਹੇ ਦੇ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਤੋਂ ਨਾਮਜ਼ਦਗੀ ਫਾਰਮ ਇਕੱਤਰ ਕਰ ਸਕਦੇ ਹਨ। ਨਾਮਜ਼ਦਗੀ ਦਾਖਲ ਕਰਨ ਲਈ, ਉਮੀਦਵਾਰਾਂ ਨੂੰ ਸਾਰੇ ਲੋੜੀਂਦੇ ਦਸਤਾਵੇਜ਼ਾਂ ਨਾਲ ਅਰਜ਼ੀ ਦੇਣੀ ਪਵੇਗੀ। ਜੇਕਰ ਦਸਤਾਵੇਜ਼ਾਂ ਵਿੱਚ ਕੋਈ ਗਲਤੀ ਪਾਈ ਜਾਂਦੀ ਹੈ, ਤਾਂ ਨਾਮਜ਼ਦਗੀ ਰੱਦ ਕੀਤੀ ਜਾ ਸਕਦੀ ਹੈ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 17 ਜਨਵਰੀ ਹੈ, ਜਦਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਜਨਵਰੀ ਨੂੰ ਹੋਵੇਗੀ। ਉਮੀਦਵਾਰਾਂ ਕੋਲ 20 ਜਨਵਰੀ ਤੱਕ ਆਪਣੀ ਉਮੀਦਵਾਰੀ ਵਾਪਸ ਲੈਣ ਦਾ ਵਿਕਲਪ ਹੋਵੇਗਾ।