ਦਿੱਲੀ ਚੋਣਾਂ : ਸਾਬਕਾ ਮੁੱਖ ਮੰਤਰੀ ਕੇਜਰੀਵਾਲ ਨੇ ਰੋਡ ਸ਼ੋਅ ਤੋਂ ਬਾਅਦ ਨਵੀਂ ਦਿੱਲੀ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ

ਰਾਜਿੰਦਰ ਸਿੰਘ ਸਰਹਾਲੀ 

ਨਵੀਂ ਦਿੱਲੀ, 16 ਜਨਵਰੀ – ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁੱਖੀ ਸ਼੍ਰੀ ਅਰਵਿੰਦ ਕੇਜਰੀਵਾਲ ਨੇ ਅੱਜ ਨਵੀਂ ਦਿੱਲੀ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।

ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਉਨ੍ਹਾਂ ਇਲਾਕੇ ਵਿੱਚ ਵੱਡਾ ਰੋਡ ਸ਼ੋਂਅ ਕੀਤਾ,

ਇਸ ਸਮੇਂ ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਦਿੱਲੀ ਦੇ ਲੋਕਾਂ ਵੱਲੋਂ ਦਿੱਤੇ ਗਏ ਪਿਆਰ ਅਤੇ ਆਸ਼ੀਰਵਾਦ ਨੇ ਮੈਨੂੰ ਪੂਰੀ ਲਗਨ ਅਤੇ ਸੇਵਾ ਦੀ ਭਾਵਨਾ ਨਾਲ ਕੰਮ ਕਰਨ ਦੀ ਤਾਕਤ ਅਤੇ ਪ੍ਰੇਰਨਾ ਦਿੱਤੀ ਹੈ।ਮੈਨੂੰ ਪੂਰਾ ਵਿਸ਼ਵਾਸ ਹੈ ਕਿ ਦਿੱਲੀ ਦੇ ਲੋਕ ਇਸ ਵਾਰ ਵੀ ਕੰਮ ਦੀ ਰਾਜਨੀਤੀ ਨੂੰ ਚੁਣਨਗੇ।