ਨਿਊਜ਼ ਪੰਜਾਬ
ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ‘ਤੇ ਬੁੱਧਵਾਰ ਦੇਰ ਰਾਤ ਉਨ੍ਹਾਂ ਨੂੰ ਚਾਕੂ ਮਾਰ ਕੇ ਜਖ਼ਮੀ ਕਰ ਦਿੱਤਾ, ਹਮਲਾਵਰ ਨੇ ਉਨ੍ਹਾਂ ਦੇ ਘਰ ਵਿੱਚ ਹੀ ਚਾਕੂ ਨਾਲ ਹਮਲਾ ਕੀਤਾ। ਇਸ ਤੋਂ ਬਾਅਦ ਅਦਾਕਾਰ ਸੈਫ ਅਲੀ ਖਾਨ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ।
ਉਸਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਮੀਡੀਆ ਨੂੰ ਦਿੱਤੀ ਜਾਣਕਾਰੀ ਅਨੁਸਾਰ ਇਹ ਘਟਨਾ ਅਦਾਕਾਰ ਦੇ ਬਾਂਦਰਾ ਸਥਿਤ ਘਰ ‘ਤੇ ਅੱਧੀ ਰਾਤ ਦੇ ਕਰੀਬ ਵਾਪਰੀ। ਹਮਲੇ ਦੌਰਾਨ ਸੈਫ਼ ਦੇ ਹੱਥ, ਰੀੜ੍ਹ ਦੀ ਹੱਡੀ ਅਤੇ ਗਰਦਨ ‘ਤੇ ਸੱਟਾਂ ਲੱਗੀਆਂ। ਸੈਫ ਅਲੀ ਖਾਨ ਦੀ ਹਸਪਤਾਲ ਵਿੱਚ ਸਰਜਰੀ ਚੱਲ ਰਹੀ ਹੈ। ਉਨ੍ਹਾਂ ਦੀ ਪਤਨੀ ਕਰੀਨਾ ਕਪੂਰ ਖਾਨ ਵੀ ਉਨ੍ਹਾਂ ਨੂੰ ਮਿਲਣ ਲਈ ਸਵੇਰੇ 4.30 ਵਜੇ ਹਸਪਤਾਲ ਪਹੁੰਚੀ।
