ਨੋਇਡਾ ਦੇ ਗੌਤਮ ਬੁੱਧ ਨਗਰ ਜ਼ਿਲ੍ਹੇ’ ਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੰਬ ਸਕੁਐਡ ਵੱਲੋ ਜਾਂਚ ਜਾਰੀ

ਨੋਇਡਾ,5 ਫਰਵਰੀ 2025

ਗੌਤਮ ਬੁੱਧ ਨਗਰ ਜ਼ਿਲ੍ਹੇ ਦੇ ਨੋਇਡਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਸਕੂਲਾਂ ਨੂੰ ਅੱਜ ਸਵੇਰੇ ਇੱਕ ਧਮਕੀ ਭਰਿਆ ਈਮੇਲ ਮਿਲਿਆ ਜਿਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਧਮਕੀ ਭਰੇ ਈਮੇਲ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਜਿਨ੍ਹਾਂ ਸਕੂਲਾਂ ਨੂੰ ਬੰਬ ਧਮਾਕਿਆਂ ਦੀ ਧਮਕੀ ਦਿੱਤੀ ਗਈ ਹੈ, ਉਨ੍ਹਾਂ ਵਿੱਚ ਹੈਰੀਟੇਜ ਸਕੂਲ ਅਤੇ ਮਯੂਰ ਸਕੂਲ ਸ਼ਾਮਲ ਹਨ। ਬੰਬ ਸਕੁਐਡ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਨੋਇਡਾ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ, ਫਾਇਰ ਬ੍ਰਿਗੇਡ ਅਤੇ ਬੰਬ ਨਿਰੋਧਕ ਦਸਤਾ ਮੌਕੇ ‘ਤੇ ਪਹੁੰਚ ਗਿਆ ਹੈ ਅਤੇ ਸਕੂਲ ਨੂੰ ਖਾਲੀ ਕਰਵਾ ਲਿਆ ਗਿਆ ਹੈ। ਕਈ ਸਕੂਲਾਂ ਦੇ ਬੱਚਿਆਂ ਨੂੰ ਸੁਰੱਖਿਅਤ ਥਾਂ ‘ਤੇ ਇਕੱਠਾ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਹੁਣ ਤੱਕ ਕਿਸੇ ਵੀ ਸਕੂਲ ਵਿੱਚ ਕੋਈ ਇਤਰਾਜ਼ਯੋਗ ਚੀਜ਼ ਨਹੀਂ ਮਿਲੀ ਹੈ। ਸਾਰੇ ਸੀਨੀਅਰ ਅਧਿਕਾਰੀ ਬੰਬ ਸਕੁਐਡ ਦੇ ਨਾਲ ਸਕੂਲਾਂ ਵਿੱਚ ਪਹੁੰਚ ਰਹੇ ਹਨ ਅਤੇ ਜਾਂਚ ਕਰ ਰਹੇ ਹਨ।