ਮੈਕਸੀਕੋ ,9 ਫਰਵਰੀ 2025
ਮੈਕਸੀਕੋ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਦੱਖਣੀ ਰਾਜ ਟਾਬਾਸਕੋ ਵਿੱਚ ਸ਼ਨੀਵਾਰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ 41 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਬੱਸ ਅਤੇ ਇੱਕ ਟਰੱਕ ਦੀ ਆਪਸ ਵਿੱਚ ਟੱਕਰ ਹੋ ਗਈ। ਜਾਣਕਾਰੀ ਮੁਤਾਬਕ ਬੱਸ ਵਿੱਚ ਸਵਾਰ 48 ਲੋਕਾਂ ਵਿੱਚੋਂ 38 ਯਾਤਰੀਆਂ ਅਤੇ ਦੋਵੇਂ ਡਰਾਈਵਰਾਂ ਦੀ ਮੌਤ ਹੋ ਗਈ। ਹਾਦਸੇ ਵਿੱਚ ਟਰੱਕ ਡਰਾਈਵਰ ਦੀ ਵੀ ਮੌਤ ਹੋ ਗਈ। ਟੱਕਰ ਤੋਂ ਤੁਰੰਤ ਬਾਅਦ ਬੱਸ ਨੂੰ ਅੱਗ ਲੱਗ ਗਈ ਅਤੇ ਲੋਕਾਂ ਨੂੰ ਬਚਣ ਦਾ ਮੌਕਾ ਨਹੀਂ ਮਿਲਿਆ। ਅੱਗ ਲੱਗਣ ਕਾਰਨ ਬੱਸ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ।
