ਸ਼੍ਰੋਮਣੀ ਕਮੇਟੀ ਵੱਲੋਂ ਵੱਡਾ ਫੈਸਲਾ- ਗਿਆਨੀ ਹਰਪ੍ਰੀਤ ਸਿੰਘ ਦੀਆ ਸੇਵਾਵਾ ਖ਼ਤਮ,ਹੁਣ ਗਿਆਨੀ ਜਗਤਾਰ ਸਿੰਘ ਹੋਣਗੇ ਦਮਦਮਾ ਸਾਹਿਬ ਦੇ ਨਵੇਂ ਜਥੇਦਾਰ

ਨਿਊਜ਼ ਪੰਜਾਬ

ਅੰਮ੍ਰਿਤਸਰ, 10 ਫਰਵਰੀ, 2025

ਸ਼੍ਰੋਮਣੀ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਤੋਂ ਹਟਾ ਦਿੱਤਾ ਹੈ। ਇਹ ਫੈਸਲਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਕਾਰਜਕਾਰੀ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ। ਉਹ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੈੱਡ ਗ੍ਰੰਥੀ ਵਜੋਂ ਸੇਵਾ ਨਿਭਾਉਂਦੇ ਰਹਿਣਗੇ। ਇਹ ਫੈਸਲਾ ਗਿਆਨੀ ਹਰਪ੍ਰੀਤ ਸਿੰਘ ਵਿਰੁੱਧ ਦੋਸ਼ਾਂ ਦੀ ਜਾਂਚ ਲਈ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਦੀ ਰਿਪੋਰਟ ਅਨੁਸਾਰ ਲਿਆ ਗਿਆ ਹੈ। ਹੁਣ ਗਿਆਨੀ ਜਗਤਾਰ ਸਿੰਘ  ਦਮਦਮਾ ਸਾਹਿਬ ਦੇ ਨਵੇਂ ਜਥੇਦਾਰ ਹੋਣਗੇ।

ਮੀਟਿੰਗ ਵਿੱਚ ਗਿਆਨੀ ਹਰਪ੍ਰੀਤ ਸਿੰਘ ਦੀ ਜਾਂਚ ਕਰ ਰਹੀ ਕਮੇਟੀ ਦੀ ਰਿਪੋਰਟ ਨੂੰ ਸਵੀਕਾਰ ਕਰ ਲਿਆ ਗਿਆ ਹੈ। ਜਿਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਦੌਰਾਨ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਵੀ ਇਸ ਫੈਸਲੇ ਦਾ ਵਿਰੋਧ ਕੀਤਾ, ਪਰ ਫੈਸਲਾ ਬਹੁਮਤ ਨਾਲ ਲਿਆ ਗਿਆ।

ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਹੀ ਮੁਅੱਤਲ ਕਰ ਦਿੱਤਾ ਹੈ ਅਤੇ ਉਨ੍ਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਚੱਲ ਰਹੀ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਡਿਊਟੀਆਂ ਦੀ ਕਥਿਤ ਉਲੰਘਣਾ ਅਤੇ ਪ੍ਰਬੰਧਕੀ ਬੇਨਿਯਮੀਆਂ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਸੀ।