ਅਮਰੀਕਾ ਤੋਂ ਡਿਪੋਰਟ ਕੀਤੇ ਦੋ ਨੌਜਵਾਨਾਂ ਨੂੰ ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਜਾਣੋ ਕੀ ਹੈ ਮਾਮਲਾ 

ਨਿਊਜ਼ ਪੰਜਾਬ,16 ਫਰਵਰੀ 2025

ਪਟਿਆਲਾ ਪੁਲਿਸ ਨੇ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਪਟਿਆਲਾ ਦੇ ਰਾਜਪੁਰਾ ਤੋਂ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਜਾਣਕਾਰੀ ਮੁਤਾਬਕ ਦੋਵਾਂ ਵਿਰੁੱਧ 2023 ਵਿੱਚ ਰਾਜਪੁਰ  ਵਿੱਚ ਕਤਲ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਜਿਸ ਤੋਂ ਬਾਅਦ ਦੋਵੇਂ ਫਰਾਰ ਹੋ ਗਏ। ਗ੍ਰਿਫ਼ਤਾਰ ਕੀਤੇ ਗਏ ਦੋ ਨੌਜਵਾਨਾਂ ਦੇ ਨਾਮ ਸੰਦੀਪ ਅਤੇ ਅਤੇ ਪ੍ਰਦੀਪ ਹਨ। ਫਿਲਹਾਲ ਗ੍ਰਿਫ਼ਤਾਰੀ ਤੋਂ ਬਾਅਦ ਪਟਿਆਲਾ ਪੁਲਿਸ ਨੇ ਦੋਵਾਂ ਨੂੰ ਹਿਰਾਸਤ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।