ਨਿਊਜ਼ ਪੰਜਾਬ,18 ਫਰਵਰੀ 2025
ਪੰਥਕ ਸਿਆਸਤ ਵਿੱਚ ਅਹਿਮ ਸ਼ਖ਼ਸੀਅਤਾਂ ਨੂੰ ਅਹੁਦਿਆਂ ਤੋਂ ਹਟਾਉਣ ਤੋਂ ਅਸਤੀਫਿਆਂ ਦੇ ਦੌਰ ਨੇ ਸਭ ਕੁਝ ਉਲਝਾ ਦਿੱਤਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਬਾਅਦ ਅੱਜ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਬਣਾਈ ਸੱਤ ਮੈਂਬਰੀ ਕਮੇਟੀ ਤੋਂ ਅਸਤੀਫਾ ਦੇ ਦਿੱਤਾ ਹੈ। ਬਡੂੰਗਰ ਨੇ ਆਪਣਾ ਅਸਤੀਫਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਭੇਜ ਦਿੱਤਾ ਹੈ ਤੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਸ ਅਹੁਦੇ ਤੋਂ ਫਾਰਗ ਜਾਵੇ।
ਸੂਤਰਾਂ ਮੁਤਾਬਕ ਅਗਲੇ ਦਿਨਾਂ ਅੰਦਰ ਹੋਰ ਅਸਤੀਫੇ ਦਿੱਤੇ ਜਾਣ ਦੀ ਸੰਭਾਵਨਾ ਹੈ। ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੀ ਖਫਾ ਹਨ। ਪੰਥ ਅੰਦਰ ਵੀ ਲਗਾਤਾਰ ਰੋਸ ਵਧ ਰਿਹਾ ਹੈ। ਇਸ ਤੋਂ ਪਹਿਲਾਂ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਦੇ ਦਿੱਤਾ ਹੈ। ਧਾਮੀ ਵੀ ਸੱਤ ਮੈਂਬਰੀ ਕਮੇਟੀ ਦੇ ਮੈਂਬਰ ਸਨ। ਇਸ ਤੋਂ ਪਹਿਲਾਂ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ।

