ਨਿਊਜ਼ ਪੰਜਾਬ
ਧੰਨ ਗੁਰੂ ਰਾਮਦਾਸ ਜੀ- ਕਥਾ ਵਿਚਾਰ ਭਾਈ ਸਰਬਜੀਤ ਸਿੰਘ ਜੀ
*🙏 ☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ *੧੦ ਫੱਗਣ ੫੫੬, ੨੧ ਫਰਵਰੀ ੨੦੨੫ ੴ ☬ 🙏*
Hukamnama,Sri Darbar Sahib G,Sri Amritsar Sahib,Ang–489,21-Feb-2025
ਗੂਜਰੀ ਮਹਲਾ ੧ ॥
गूजरी महला १ ॥
Goojaree, First Mehl:
ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥ ੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥
नाभि कमल ते ब्रहमा उपजे बेद पड़हि
मुखि कंठि सवारि ॥ ता को अंतु न
जाई लखणा आवत जात रहै गुबारि ॥१॥ प्रीतम किउ बिसरहि मेरे प्राण
अधार ॥ जा की भगति करहि जन पूरे मुनि जन सेवहि गुर वीचारि ॥१॥
रहाउ ॥ रवि ससि दीपक जा के
त्रिभवणि एका जोति मुरारि ॥
गुरमुखि होइ सु अहिनिसि निरमलु
मनमुखि रैणि अंधारि ॥२॥
From the lotus of Vishnu’s navel,
Brahma was born; He chanted the
Vedas with a melodious voice. He
could not find the Lord’s limits, and
he remained in the darkness of
coming and going. ||1|| Why should I
forget my Beloved? He is the support
of my very breath of life. The perfect
beings perform devotional worship to
Him. The silent sages serve Him
through the Guru’s Teachings. ||1||
Pause|| His lamps are the sun and the
moon; the One Light of the Destroyer
of ego fills the three worlds. One who
becomes Gurmukh remains
immaculately pure, day and night,
while the self-willed manmukh is
enveloped by the darkness of night. ||2||
ਨਾਭਿ = ਧੁੰਨੀ, ਵਿਸ਼ਨੂੰ ਦੀ ਧੁੰਨੀ। ਤੇ =
ਤੋਂ। ਉਪਜੇ = ਜੰਮਿਆ। ਬੇਦ = (ਜਿਸ ਬ੍ਰਹਮਾ
ਦੇ ਰਚੇ ਹੋਏ) ਵੇਦ। ਪੜਹਿ = (ਪੰਡਿਤ ਲੋਕ)
ਪੜ੍ਹਦੇ ਹਨ। ਮੁਖਿ = ਮੂੰਹ ਨਾਲ। ਕੰਠਿ =
ਗਲੇ ਤੋਂ। ਸਵਾਰਿ = ਸਵਾਰ ਕੇ, ਮਿੱਠੀ ਸੁਰ
ਨਾਲ। ਤਾ ਕੋ = ਉਸ ਪਰਮਾਤਮਾ ਦਾ।
ਗੁਬਾਰਿ = ਹਨੇਰੇ ਵਿਚ ॥੧॥ ਕਿਉ
ਬਿਸਰਹਿ = ਨਾਹ ਵਿੱਸਰ। ਪ੍ਰਾਣ ਅਧਾਰ
= ਪ੍ਰਾਣਾਂ ਦੇ ਆਸਰੇ। ਜਾ ਕੀ = ਜਿਸ
ਦੀ। ਗੁਰ ਵੀਚਾਰਿ = ਗੁਰੂ ਦੀ ਦੱਸੀ ਮੱਤ
ਦੇ ਆਸਰੇ। ਸੇਵਹਿ = ਸੇਵਦੇ ਹਨ, ਸਿਮਰਦੇ ਹਨ
॥੧॥ ਰਵਿ = ਸੂਰਜ। ਸਸਿ = ਚੰਦ੍ਰਮਾ।
ਦੀਪਕ = ਦੀਵੇ। ਜਾ ਕੇ = ਜਿਸ ਪ੍ਰਭੂ ਦੇ।
ਤ੍ਰਿਭਵਣਿ = ਤਿੰਨ ਭਵਨਾਂ ਵਾਲੇ ਜਗਤ
ਵਿਚ। ਏਕਾ ਜੋਤਿ = ਉਸੇ ਦੀ ਹੀ ਜੋਤਿ।
ਮੁਰਾਰਿ = {ਮੁਰ ਅਰਿ} ਪਰਮਾਤਮਾ।
ਗੁਰਮੁਖਿ = ਗੁਰੂ ਦੇ ਸਨਮੁਖ, ਜਿਸ ਦਾ ਮੂੰਹ
ਗੁਰੂ ਵਲ ਹੈ, ਜੋ ਗੁਰੂ ਦੇ ਦੱਸੇ ਰਸਤੇ ਤੇ ਤੁਰਦਾ ਹੈ।
ਅਹਿ = ਦਿਨ। ਨਿਸਿ = ਰਾਤ। ਮਨਮੁਖਿ
= ਜੋ ਆਪਣੇ ਮਨ ਦੇ ਪਿੱਛੇ ਤੁਰਦਾ ਹੈ। ਰੈਣਿ =
ਰਾਤ, ਜ਼ਿੰਦਗੀ। ਅੰਧਾਰਿ = ਹਨੇਰੇ ਵਿਚ॥੨॥
(ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ
ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ)
ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ
ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ
ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ,
(ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ
ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ,
ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ
ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ
ਨਾਹ ਲੱਭ ਸਕਿਆ ॥੧॥ ਹੇ ਮੇਰੀ ਜ਼ਿੰਦਗੀ
ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ। ਤੂੰ ਉਹ ਹੈਂ
ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ
ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ
ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ
॥੧॥ ਰਹਾਉ॥ ਉਹ ਪ੍ਰਭੂ ਇਤਨਾ ਵੱਡਾ ਹੈ
ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤ੍ਰਿਭਵਣੀ
ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ
(ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ
ਵਿਆਪਕ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ
ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ
ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ।
ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ
ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ)
ਹਨੇਰੇ ਵਿਚ ਬੀਤਦੀ ਹੈ ॥੨॥
(पुरान ग्रंथों में कथा आती है की
जिस ब्रह्मा के रचे हुए) वेद (पंडित
लोग) मुख से गले से मीठे स्वर में
प्रतिदिन पड़ते हैं, वह ब्रह्मा विष्णु
की धुन्नी में से उगे हुए कमल की नाल
से पैदा हुआ, (और अपने जन्म-दाते की
कुदरत का अंत पाने के लिए उसी में चल
पड़ा, कई युग उस नाल के) अँधेरे में आता
जाता रहा, परन्तु उस का अंत न पा
सका॥१॥ हे मेरी जिन्दगी के सहारे
प्रीतम! मुझे न भूल। तूं वो है जिस की
भक्ति पूरण पुरख सदा करते रहते हैं,
जिस को ऋषि मुनि गुरु की बताई
सूझ के सहारे सदा सिमरते है॥१॥
रहाउ॥ वह प्रभु इतना बड़ा है की सूरज
और चंद्रमा उस के त्रिभ्वनी जगत में
(मानो नन्हे से) दीपक (ही) हैं, सारे
जगत में उस की जोत व्यपाक है। जो
मनुख गुरु के बताये हुए राह पर चल के उस
को दिन रात मिलता है वह पवित्र
जीवन वाला हो जाता है। जो मनुख
अपने मन के पीछे चलता है उस की
जिन्दगी की रात (अज्ञानता के)
अन्धकार में बीतती है॥२॥
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
🚩🚩🙏🌷🙏🚩🚩

