ਨਿਊਜ਼ ਪੰਜਾਬ
ਬਟਾਲਾ : 23 ਫਰਵਰੀ 2025
ਬਟਾਲਾ ਪੁਲਿਸ ਵੱਲੋ ਇੱਕ ਵੱਡੀ ਸਫਲਤਾ ਹਾਸਿਲ ਕਰਦੇ ਹੋਏ ਅਮਰੀਕਾ ਸਥਿਤ ਗੁਰਦੇਵ ਜੱਸਲ ਦੁਆਰਾ ਚਲਾਏ ਜਾ ਰਹੇ ਇੱਕ ਵੱਡੇ ਫਿਰੌਤੀ ਰੈਕੇਟ ਦਾ ਪਰਦਾਫਾਸ਼ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ 4 ਫਰਵਰੀ ਨੂੰ ਜੱਸਲ ਦੇ ਸਾਥੀਆਂ ਨੇ ਕਲਾਨੌਰ ਸਥਿਤ ਵਪਾਰੀ ਦੇ ਪੈਟਰੋਲ ਪੰਪ ‘ਤੇ ਗੋਲੀਬਾਰੀ ਕੀਤੀ ਤੇ ਲਗਾਤਾਰ ਧਮਕੀ ਭਰੇ ਕਾਲਾਂ ਕਰਕੇ ₹1 ਕਰੋੜ ਦੀ ਮੰਗ ਸੀ ਜਿਸ ਤੋਂ ਬਾਅਦ ਕਾਰੋਬਾਰੀ ਨੇ ਤੰਗ ਆਕੇ 11 ਫਰਵਰੀ ਨੂੰ 50 ਲੱਖ ਰੁਪਏ ਦੇ ਦਿੱਤੇ। ਤਕਨੀਕੀ ਜਾਂਚ ਦੁਆਰਾ ਕਾਰਵਾਈ ਕਰਦੇ ਹੋਏ, ਏ.ਐੱਸ.ਆਈ. ਸੁਰਜੀਤ ਸਿੰਘ ਅਤੇ ਅੰਕੁਸ ਮੈਨੀ ਨੂੰ ਫਿਰੌਤੀ ਫੰਡ ਇਕੱਠੇ ਕਰਨ ਅਤੇ ਵੰਡਣ ਵਿੱਚ ਸ਼ਾਮਲ ਹੋਣ ਲਈ ਗ੍ਰਿਫਤਾਰ ਕੀਤਾ ਗਿਆ ਸੀ। ਜੱਸਲ ਦੇ ਗਿਰੋਹ ਨੇ ਧਮਕੀਆਂ ਅਤੇ ਫਿਰੌਤੀਆਂ ਲਈ ਵਿਦੇਸ਼ੀ ਨੰਬਰਾਂ ਦੀ ਵਰਤੋਂ ਕੀਤੀ ਤੇ ਇਸ ਦੇ ਨਾਲ ਫਿਰੌਤੀ ਫੰਡ ਕਈ ਵਿਚੋਲਿਆਂ ਰਾਹੀਂ ਭੇਜੇ ਗਏ। ਹੁਣ ਪੁਲਿਸ ਦੇ ਵਲੋਂ ₹83 ਲੱਖ ਰੁਪਏ, ਸਮੇਤ ਗੈਰ-ਕਾਨੂੰਨੀ ਹਥਿਆਰ ਅਤੇ ਲਗਜ਼ਰੀ ਵਾਹਨ ਬਰਾਮਦ ਕੀਤੇ।
