ਨਿਊਜ਼ ਪੰਜਾਬ
ਅਰਦਾਸ ਕੀ ਹੈ ਅਤੇ ਕਿਵੇਂ ਕਰੀਏ?…. ਵਿਚਾਰ ਭਾਈ ਰਣਜੀਤ ਸਿੰਘ ਜੀ ਢੱਡਰੀਆ ਵਾਲੇ
*🙏 ☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ*੧੪ ਚੇਤ ੫੫੭, ੨੭ ਮਾਰਚ ੨੦੨੫ ੴ ☬ 🙏*
Hukamnama,Sri Darbar Sahib Ji,Sri Amritsar Sahib ,Ang–963,27-March-2025
ਸਲੋਕ ਮਃ ੫ ॥
ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥ ਜਨਮੁ ਪਦਾਰਥੁ ਸਫਲੁ ਹੋਇ ਮਨ ਮਹਿ ਲਾਇਹੁ ਭਾਉ ॥ ਸੂਖ ਸਹਜ ਆਨਦੁ ਘਣਾ ਪ੍ਰਭ ਜਪਤਿਆ ਦੁਖੁ ਜਾਇ ॥ ਨਾਨਕ ਨਾਮੁ ਜਪਤ ਸੁਖੁ ਊਪਜੈ ਦਰਗਹ ਪਾਈਐ ਥਾਉ ॥੧॥
सलोक मः ५ ॥
अम्रित बाणी अमिउ रसु अम्रितु हरि का नाउ ॥ मनि तनि हिरदै सिमरि हरि आठ पहर गुण गाउ ॥ उपदेसु सुणहु तुम गुरसिखहु सचा इहै सुआउ ॥ जनमु पदारथु सफलु होइ मन महि लाइहु भाउ ॥ सूख सहज आनदु घणा प्रभ जपतिआ दुखु जाइ ॥ नानक नामु जपत सुखु ऊपजै दरगह पाईऐ थाउ ॥१॥
☬ English Translation : ☬
Shalok, Fifth Mehl:
The Bani of the Guru’s Word is Ambrosial Nectar; its taste is sweet. The Name of the Lord is Ambrosial Nectar. Meditate in remembrance on the Lord in your mind, body and heart; twenty-four hours a day, sing His Glorious Praises. Listen to these Teachings, O Sikhs of the Guru. This is the true purpose of life. This priceless human life will be made fruitful; embrace love for the Lord in your mind. Celestial peace and absolute bliss come when one meditates on God – suffering is dispelled. O Nanak, chanting the Naam, the Name of the Lord, peace wells up, and one obtains a place in the Court of the Lord. ||1||
☬ ਪੰਜਾਬੀ ਵਿੱਚ ਵਿਆਖਿਆ :- ☬
ਪ੍ਰਭੂ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਜਲ ਹੈ, ਅੰਮ੍ਰਿਤ ਦਾ ਸੁਆਦ ਦੇਣ ਵਾਲਾ ਹੈ; (ਹੇ ਭਾਈ!) ਸਤਿਗੁਰੂ ਦੀ ਅੰਮ੍ਰਿਤ ਵਸਾਣ ਵਾਲੀ ਬਾਣੀ ਦੀ ਰਾਹੀਂ ਇਸ ਪ੍ਰਭੂ-ਨਾਮ ਮਨ ਵਿਚ, ਸਰੀਰ ਵਿਚ, ਹਿਰਦੇ ਵਿਚ ਸਿਮਰੋ ਤੇ ਅੱਠੇ ਪਹਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰੋ । ਹੇ ਗੁਰ-ਸਿੱਖੋ! (ਸਿਫ਼ਤਿ-ਸਾਲਾਹ ਵਾਲਾ ਇਹ) ਉਪਦੇਸ਼ ਸੁਣੋ, ਜ਼ਿੰਦਗੀ ਦਾ ਅਸਲ ਮਨੋਰਥ ਇਹੀ ਹੈ । ਮਨ ਵਿਚ (ਪ੍ਰਭੂ ਦਾ) ਪਿਆਰ ਟਿਕਾਓ, ਇਹ ਮਨੁੱਖਾ ਜੀਵਨ-ਰੂਪ ਕੀਮਤੀ ਦਾਤਿ ਸਫਲ ਹੋ ਜਾਇਗੀ । ਪ੍ਰਭੂ ਦਾ ਸਿਮਰਨ ਕੀਤਿਆਂ ਦੁੱਖ ਦੂਰ ਹੋ ਜਾਂਦਾ ਹੈ, ਸੁਖ, ਆਤਮਕ ਅਡੋਲਤਾ ਤੇ ਬੇਅੰਤ ਖ਼ੁਸ਼ੀ ਪ੍ਰਾਪਤ ਹੁੰਦੀ ਹੈ । ਹੇ ਨਾਨਕ! ਪ੍ਰਭੂ ਦਾ ਨਾਮ ਜਪਿਆਂ (ਇਸ ਲੋਕ ਵਿਚ) ਸੁਖ ਪੈਦਾ ਹੁੰਦਾ ਹੈ ਤੇ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲਦੀ ਹੈ ।੧।
☬ हिंदी में अर्थ :- ☬
भगवान का नाम आत्मिक जीवन देने वाला जल है, अमृत का स्वाद देने वाला है; (हे भाई !) सतिगुरु की अमृत बसने वाली बाणी के द्वारा इस भगवान-नाम को मन में, शरीर में, हृदय में सिमरो और आठो पहिर भगवान की सिफ़त-सालाह करो । हे गुर-सिक्खो ! (सिफ़त-सालाह वाला यह) उपदेश सुणो, जिंदगी का असल मनोरथ यही है । मन में (भगवान का) प्यार टिकाए, यह मनुखा जीवन-रूप कीमती दाति सफल हो जाएगी । भगवान का सुमिरन करने से दु:ख दूर हो जाता है, सुख, आत्मिक अढ़ोलता और बयंत खुशी प्राप्त होती है । हे नानक ! भगवान का नाम जपने से (इस लोक में) सुख पैदा होता है और भगवान की हजूरी में जगह मिलती है ।1 ।
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..
🚩🚩🙏🌷🙏🚩🚩

