ਨਿਊਜ਼ ਪੰਜਾਬ
10 ਅਪ੍ਰੈਲ 2025
ਪੰਜਾਬ ਵਿਚ ਬੱਚਿਆਂ ਸਮੇਤ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ ਲੱਗਣ ਵਾਲੀਆਂ ਹਨ। ਪੰਜਾਬ ਸਰਕਾਰ ਦੁਆਰਾ ਜਾਰੀ ਕੀਤੇ ਗਏ ਮਿਤੀ 11 ਦਸੰਬਰ 2024 ਦੇ ਅਨੁਸਾਰ 14 ਅਪ੍ਰੈਲ ਦਿਨ ਸੋਮਵਾਰ ਨੂੰ ਜਨਤਕ ਛੁੱਟੀ ਰਹਿਣ ਵਾਲੀ ਹੈ। ਇਹ ਸਰਕਾਰੀ ਛੁੱਟੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਦੀ ਜਯੰਤੀ ਨੂੰ ਲੈ ਕੇ ਕੀਤੀ ਗਈ ਹੈ। 14 ਅਪ੍ਰੈਲ ਨੂੰ ਪੰਜਾਬ ਦੇ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ, ਬੋਰਡ ਅਤੇ ਕਾਰਪੋਰੇਸ਼ਨ ਬੰਦ ਰਹਿਣਗੇ। ਉਥੇ ਹੀ 14 ਅਪ੍ਰੈਲ ਦਿਨ ਸੋਮਵਾਰ ਤੋਂ ਪਹਿਲਾਂ ਐਤਵਾਰ ਅਤੇ ਸ਼ਨੀਵਾਰ ਆ ਰਹੇ ਹਨ। ਐਤਵਾਰ ਨੂੰ ਵਿਸਾਖੀ ਦਾ ਤਿਉਹਾਰ ਵੀ ਹੈ, ਜਿਸ ਦੇ ਸਬੰਧ ਵਿਚ ਵੀ ਪੰਜਾਬ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦੇ ਨਾਲ ਹੀ ਸ਼ਨੀਵਾਰ ਨੂੰ ਸਰਕਾਰੀ ਮੁਲਾਜ਼ਮਾਂ ਦੀ ਛੁੱਟੀ ਰਹੇਗੀ। ਵੀਕੈਂਡ ਹੋਣ ਕਰਕੇ ਬੱਚਿਆਂ ਦੀਆਂ ਮੌਜਾਂ ਵੀ ਲੱਗ ਜਾਣਗੀਆਂ।ਇਸ ਤੋਂ ਬਾਅਦ ਅਗਲੇ ਹਫਤੇ ਵੀ 18 ਅਪ੍ਰੈਲ ਦਿਨ ਸ਼ੁਕਰਵਾਰ ਨੂੰ ਗੁੱਡ ਫਰਾਈਡੇ ਹੋਣ ਕਰਕੇ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਤੋਂ ਅਗਲੇ ਦਿਨ 19 ਅਪ੍ਰੈਲ ਦਿਨ ਸ਼ਨੀਵਾਰ ਅਤੇ 20 ਅਪ੍ਰੈਲ ਦਿਨ ਐਤਵਾਰ ਨੂੰ ਸਰਕਾਰੀ ਮੁਲਾਜ਼ਮਾਂ ਦੀ ਛੁੱਟੀ ਹੁੰਦੀ ਹੀ ਹੈ।
