ਨਿਊਜ਼ ਪੰਜਾਬ
18 ਅਪ੍ਰੈਲ 2025
ਜਾਟ’ ਫਿਲਮ ਨੂੰ ਲੈ ਕੇ ਪੰਜਾਬ ਦੇ ਮਸ਼ਹੂਰ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਅਤੇ ਰਣਦੀਪ ਹੁੱਡਾ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ।ਬਾਲੀਵੁੱਡ ਅਦਾਕਾਰ ਸੰਨੀ ਦਿਓਲ ਅਤੇ ਰਣਦੀਪ ਹੁੱਡਾ ਵਿਰੁੱਧ ਪੰਜਾਬ ਦੇ ਜਲੰਧਰ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਉਸ ਨਾਲ ਤਿੰਨ ਹੋਰ ਲੋਕ ਵੀ ਸ਼ਾਮਲ ਹਨ। ਈਸਾਈ ਭਾਈਚਾਰੇ ਦਾ ਦੋਸ਼ ਹੈ ਕਿ ਫਿਲਮ ‘ਜਾਟ’ ਦੇ ਇੱਕ ਦ੍ਰਿਸ਼ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਨੇ ਇਸ ਦਾ ਵਿਰੋਧ ਜਲੰਧਰ ਵਿੱਚ ਵੀ ਕੀਤਾ। ਉਨ੍ਹਾਂ ਨੇ ਫਿਲਮ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ।
ਵਿਰੋਧ ਪ੍ਰਦਰਸ਼ਨ ਤੋਂ ਬਾਅਦ, ਜਲੰਧਰ ਦੇ ਸਦਰ ਪੁਲਿਸ ਸਟੇਸ਼ਨ ਵਿੱਚ ਸੰਨੀ ਦਿਓਲ, ਰਣਦੀਪ ਹੁੱਡਾ, ਵਿਨੀਤ ਕੁਮਾਰ, ਨਿਰਦੇਸ਼ਕ ਗੋਪੀ ਚੰਦ ਅਤੇ ਨਿਰਮਾਤਾ ਨਵੀਨ ਮਾਲੀਨੇਨੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਜਾਟ ਫਿਲਮ 10 ਅਪ੍ਰੈਲ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ।ਰਣਦੀਪ ਹੁੱਡਾ ਹਰਿਆਣਾ ਦੇ ਰੋਹਤਕ ਦਾ ਰਹਿਣ ਵਾਲਾ ਹੈ। ਕੁਝ ਦਿਨ ਪਹਿਲਾਂ ਉਹ ਫਿਲਮ ਦੇ ਪ੍ਰਮੋਸ਼ਨ ਲਈ ਰੋਹਤਕ ਪਹੁੰਚੇ ਸਨ।
