ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਹਫਤਾਵਾਰੀ ਕੀਰਤਨ ਸਮਾਗਮ ਹੋਏ – ਕੁਲਵਿੰਦਰ ਸਿੰਘ ਬੈਨੀਪਾਲ   

ਨਿਊਜ਼ ਪੰਜਾਬ

ਲੁਧਿਆਣਾ, 18 ਅਪ੍ਰੈਲ – ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿੱਚ ਵਿਸੇਸ ਕੀਰਤਨ ਸ਼ਮਾਗਮ ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਮਾਤਾ ਸਾਹਿਬ ਕੋਰ ਕੀਰਤਨ ਕੌਸਲ ਅਤੇ ਸੰਗਤਾਂ ਦੇ ਨਿੱਘੇ ਸ਼ਹਿਯੋਗ ਸਦਕਾ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਬੜੀ ਸ਼ਰਧਾ ਪੂਰਵਕ ਕਰਵਾਏ ਗਏ ! ਜਿਨ੍ਹਾਂ ਵਿੱਚ ਸਵੇਰੇ ਅਮ੍ਰਿਤ ਵੇਲੇ ਤੋਂ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ! ਰੋਜ਼ਾਨਾ ਦੀ ਤਰ੍ਹਾਂ ਪਹਿਲਾਂ ਨਿਤਨੇਮ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ ਕਰਵਾਏ ਗਏ! ਗੁਰੂ ਘਰ ਦੇ ਹਜੂਰੀ ਰਾਗੀ ਭਾਈ ਜਸਵੰਤ ਸਿੰਘ ਗਗਨਦੀਪ ਸਿੰਘ ਅਮਨਦੀਪ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ ਅਤੇ ਗਿਆਨੀ ਮਹਿੰਦਰ ਸਿੰਘ ਲੁਧਿਆਣੇ ਵਾਲੀਆ ਨੇ ਸੰਗਤਾਂ ਨਾਲ ਗੁਰਬਾਣੀ ਅਤੇ ਇਤਿਹਾਸਕ ਵਿਚਾਰਾਂ ਦੀ ਸਾਂਝ ਪਾਈ ਗਈ! ਸਾਮ ਦੇ ਪ੍ਰੋਗਾਮ ਵਿੱਚ ਗਿਆਨੀ ਸੰਦੀਪ ਸਿੰਘ ਜਵੱਦੀ ਟਕਸਾਲ ਵਾਲੀਆ ਨੇ ਸੰਗਤਾਂ ਨਾਲ ਸੂਰਜ ਪ੍ਰਕਾਸ਼ ਦੀ ਕਥਾ ਦੀ ਵਿਆਖਿਆ ਕੀਤੀ ਅਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ! ਅਤੇ ਰਹਿਰਾਸ ਸੋਧਰ ਦੀ ਚੋਕੀ ਤੋਂ ਬਾਅਦ ਬੀਬੀ ਕਮਲਜੀਤ ਕੋਰ ਚੰਡੀਗੜ੍ਹ ਵਾਲਿਆਂ ਨੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਕੀਰਤਨ ਸ੍ਰਵਣ ਕਰਵਾਇਆ ਅਤੇ ਗੁਰੂ ਜਸ ਨਾਲ ਜੋੜਿਆ। ਅਤੇ ਬਾਅਦ ਵਿਚ ਬੀਬੀ ਰਵਿੰਦਰ ਕੋਰ ਪਟਿਆਲੇ ਵਾਲੀਆਂ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਸ੍ਰਵਨ ਕਰਵਾਏ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋਕੇ ਕੀਰਤਨ ਦਾ ਆਨੰਦ ਮਾਨੀਆ ਅਤੇ ਆਪਣਾ ਜੀਵਨ ਸਫਲਾ ਕੀਤਾ! ਬੀਬੀ ਮਨਜੀਤ ਕੋਰ ਬੀਬੀ ਨਿਰਮਲ ਕੋਰ ਬੀਬੀ ਜਸਵਿੰਦਰ ਕੋਰ ਬੀਬੀ ਅਮਰਜੀਤ ਕੋਰ ਬੀਬੀ ਰਵਿੰਦਰ ਕੋਰ ਅਤੇ ਬੀਬੀ ਰਣਜੀਤ ਕੋਰ ਵਧਵਾ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਬੀਬੀ ਕਮਲਜੀਤ ਕੋਰ ਚੰਡੀਗੜ੍ਹ ਵਾਲੇ ਅਤੇ ਬੀਬੀ ਰਵਿੰਦਰ ਕੋਰ ਪਟਿਆਲੇ ਵਾਲੀਆ ਦੇ ਕੀਰਤਨੀ ਜੱਥੇ ਸਨਮਾਨ ਕੀਤਾ ਅਤੇ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਗਤਾਂ ਟਾਇਮ ਸਿਰ ਗੁਰੂ ਘਰ ਆਕੇ ਕਥਾ ਅਤੇ ਕੀਰਤਨ ਦਾ ਆਨੰਦ ਮਾਣਿਆ ਕਰਨ ਅਤੇ ਆਪਣਾ ਜੀਵਨ ਸਫਲਾ ਕਰਨ !ਸੰਗਤਾਂ ਵਿੱਚ ਹਾਜ਼ਰ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੈਅਰਮੈਨ ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਦਰਸ਼ਨ ਸਿੰਘ ਜਗਮੋਹਨ ਸਿੰਘ ਸਰਬਜੀਤ ਸਿੰਘ ਚਗਰ ਮਲਕੀਤ ਸਿੰਘ ਯਸਪਾਲ ਸ਼ਿੰਘ ਗੁਰਦੀਪ ਸਿੰਘ ਕਾਲੜਾ ਰਜਿੰਦਰ ਸਿੰਘ ਭਾਟੀਆ ਸੁਖਵਿੰਦਰ ਪਾਲ ਸਿੰਘ ਚਰਨਜੀਤ ਸਿੰਘ ਪਾਇਲ ਮਨਜੀਤ ਸਿੰਘ ਪਾਇਲ ਗੁਰਚਰਨ ਸਿੰਘ ਹਰਨੇਕ ਸਿੰਘ ਪਰਮਜੀਤ ਸਿੰਘ ਅਮਰਜੀਤ ਸਿੰਘ ਬਲਬੀਰ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ ਤਰਲੋਕ ਸਿੰਘ ਸਚਦੇਵਾ ਜਗਜੀਵਨਪ ਸਿੰਘ ਸੋਹਨਪਾਲ ਵੀਰਨਜੀਤ ਸਿੰਘ ਸੋਹਨਪਾਲ ਦਰਸਨ ਸਿੰਘ ਸੋਹਨਪਾਲ ਵਰਿੰਦਰ ਮੋਹਨ ਸਿੰਘ ਜਗਜੀਤ ਸਿੰਘ ਤਰਲੋਕ ਸਿੰਘ