ਖੰਨਾ, 23 ਅਪ੍ਰੈਲ – ਪੰਜਾਬ ਸਰਕਾਰ ਨੇ ਸ੍ਰ. ਜਗਤਾਰ ਸਿੰਘ ਗਿੱਲ ਰਤਨਹੇੜੀ ਨੂੰ ਮਾਰਕੀਟ ਕਮੇਟੀ ਖੰਨਾ ਦਾ ਚੇਅਰਮੈਨ ਨਿਯੁਕਤ ਕੀਤਾ ਹੈ ਜਿਹਨਾਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਸ੍ਰ. ਤਰੁਨਪ੍ਰੀਤ ਸਿੰਘ ਸੌਂਦ ਦੀ ਮੋਜ਼ੂਦਗੀ ਵਿੱਚ ਅਹੁਦਾ ਸੰਭਾਲਿਆ,
ਇਸ ਸਮੇਂ ਕੈਬਨਿਟ ਮੰਤਰੀ ਸ੍ਰ. ਸੌਂਦ ਨੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਿਯੁਕਤ ਕੀਤੇ ਚੇਅਰਮੈਨ ਜਗਤਾਰ ਸਿੰਘ ਗਿੱਲ ਰਤਨਹੇੜੀ ਕਿਸਾਨਾਂ ਅਤੇ ਆੜ੍ਹਤੀਆ ਨੂੰ ਕੋਈ ਮੁਸ਼ਕਲ ਨਹੀਂ ਆਉਣ ਦੇਣਗੇ, ਕੈਬਨਿਟ ਮੰਤਰੀ ਸ੍ਰ. ਸੌਂਦ ਨੇ ਪਾਲਮਗ਼ਮ ਕਸ਼ਮੀਰ ਵਿੱਚ ਅਤਿਵਾਦੀਆਂ ਵੱਲੋਂ ਨਿਰਦੋਸ਼ ਸੈਲਾਨੀਆਂ ਦੇ ਕਤਲੇਆਮ ਦੀ ਨਿਖੇਧੀ ਕੀਤੀ,
ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗਾ :-
ਨਵ ਨਿਯੁਕਤ ਚੇਅਰਮੈਨ ਜਗਤਾਰ ਸਿੰਘ ਗਿੱਲ ਰਤਨਹੇੜੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗਾ ਅਤੇ ਕਿਸਾਨਾਂ ਅਤੇ ਆੜ੍ਹਤੀਆ ਦੇ ਮਸਲੇ ਪਹਿਲ ਦੇ ਅਧਾਰ ਤੇ ਹੱਲ ਕਰਾਂਗਾ


