ਨਿਊਜ਼ ਪੰਜਾਬ
5 ਮਈ 2025
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਯੂਨੀਅਨਾਂ, ਜਥੇਬੰਦੀਆਂ ਵੱਲੋਂ ਸੰਘਰਸ਼ ਦੌਰਾਨ ਰਸਤੇ ਰੋਕਣ ਨੂੰ ਲੈ ਕੇ ਸਖਤ ਚੇਤਾਵਨੀ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰਸਤੇ ਰੋਕ ਕਿ ਸਿਰਫ ਲੋਕਾਂ ਨੂੰ ਤੰਗ ਕਰਨਾ ਸਹੀ ਨਹੀਂ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉਤੇ ਕਿਹਾ, ‘ਪੰਜਾਬ ਵਿੱਚ ਸੜਕਾਂ ਰੋਕਣ ਜਾਂ ਰੇਲਾਂ ਰੋਕਣ ਜਾਂ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਤੇ ਰੋਜ਼ਾਨਾ ਦੇ ਕੰਮਾਂ ਕਾਰਾਂ ਚ ਵਿਘਨ ਪਾਉਣ ਵਾਲੇ ਕੋਈ ਵੀ ਐਲਾਨ,ਧਰਨੇ ਜਾਂ ਹੜਤਾਲਾਂ ..ਪਬਲਿਕ ਦੇ ਵਿਰੁੱਧ ਮੰਨੇ ਜਾਣਗੇ..ਸਾਰੀਆਂ ਸੰਸਥਾਵਾਂ, ਜਥੇਬੰਦੀਆਂ ਅਤੇ ਯੂਨੀਅਨਾਂ ਧਿਆਨ ਦੇਣ..ਵਿਰੋਧ ਕਰਨ ਦੇ ਹੋਰ ਵੀ ਤਰੀਕੇ ਹਨ ਸਿਰਫ਼ ਲੋਕਾਂ ਨੂੰ ਤੰਗ ਕਰਨਾ ਸਹੀ ਨਹੀਂ ..ਵਰਨਾ ਸਖ਼ਤ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ..
ਜ਼ਿਕਰਯੋਗ ਹੈ ਕਿ ਕਿਸਾਨਾਂ ਵੱਲੋਂ ਸ਼ੰਭੂ ਥਾਣਾ ਦਾ ਘਿਰਾਓ ਦਾ ਐਲਾਨ 6 ਮਈ ਨੂੰ ਕੀਤਾ ਹੋਇਆ ਹੈ। ਇਸ ਦੇ ਚਲਦਿਆਂ ਪੰਜਾਬ ਪੁਲਿਸ ਵੱਲੋਂ ਜਗਜੀਤ ਸਿੰਘ ਡੱਲੇਵਾਲ ਅਤੇ ਹੋਰ ਕਈ ਕਿਸਾਨ ਆਗੂਆਂ ਘਰਾਂ ਵਿੱਚ ਨਜ਼ਰਬੰਦ ਕੀਤਾ ਹੋਇਆ ਹੈ।
