- ਨਿਊਜ਼ ਪੰਜਾਬ
- ਲੁਧਿਆਣਾ,12 ਮਈ – ਖਾਲਸਾ ਪੰਥ ਦੇ ਸਿਰਜਣਹਾਰ ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜਿੱਥੇ ਜਬਰ ਤੇ ਜ਼ੁਲਮ ਦੇ ਖਿਲਾਫ ਆਪਣੀ ਜ਼ੋਰਦਾਰ ਆਵਾਜ਼ ਬੁਲੰਦ ਕੀਤੀ, ਉੱਥੇ ਆਪਣੀ ਕਲਮ ਰਾਹੀਂ ਨਵੀਂ ਸਮਾਜਿਕ ਕ੍ਰਾਂਤੀ ਲਿਆਉਣ ,ਖਾਸ ਕਰਕੇ ਜਾਤ – ਪਾਤ ਦਾ ਖਾਤਮਾ ਕਰਦੇ ਹੋਏ
ਅੰਮ੍ਰਿਤ ਦੀ ਪਾਹੁਲ ਰਾਹੀ ਖਾਲਸਾ ਪੰਥ ਦੀ ਸਿਰਜਣਾ ਕਰਕੇ ਇੱਕ ਨਵੇਂ ਇਤਿਹਾਸ ਦੀ ਰਚਨਾ ਕੀਤੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੀਤੀ ਸ਼ਾਮ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ -1ਦੁੱਗਰੀ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਵੱਲੋ ਗੁਰਦੁਵਾਰਾ ਬ੍ਰਹਮ ਬੁੰਗਾ ਸਾਹਿਬ ਦੌਦੜਾ ਦੀਆਂ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਕਰਵਾਏ ਗਏ ਅੰਮ੍ਰਿਤ ਸੰਚਾਰ ਸਮਾਗਮ ਅੰਦਰ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰਨ ਵਾਲੇ ਸਮੂਹ ਪ੍ਰਾਣੀਆਂ ਤੇ ਸੰਗਤਾਂ ਨੂੰ
- ਸੰਬੋਧਨ ਕਰਦਿਆਂ ਹੋਇਆ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ.ਕੁਲਵਿੰਦਰ ਸਿੰਘ ਬੈਨੀਪਾਲ ਨੇ ਕੀਤਾ।
ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬ ਨੇ ਅਕਾਲ ਪੁਰਖ ਦਾ ਜਸ ਗਾਉਦਿਆ ਜੋ ਉਪਦੇਸ਼ ਤੇ ਸਿੱਖਿਆਵਾਂ ਤੇ ਅੰਮ੍ਰਿਤ ਦੀ ਦਾਤ ਸਾਨੂੰ ਬਖਸ਼ੀ ਹੈ।ਆਉ ਉਨ੍ਹਾਂ ਦੇ ਵੱਧ ਤੋ ਵੱਧ ਧਾਰਨੀ ਬਣੀਏ, ਖਾਸ ਕਰਕੇ ਅੰਮ੍ਰਿਤ ਦੀ ਪਾਹੁਲ ਛੱਕ ਕੇ ਹਰ ਸਿੱਖ ਗੁਰੂ ਦਾ ਸਿੰਘ ਸੱਜੇ ਅਤੇ ਬਾਣੀ ਤੇ ਬਾਣੇ ਦਾ ਧਾਰਨੀ ਬਣਕੇ ਆਪਣਾ ਜੀਵਨ ਗੁਰੂ ਆਸੇ ਅਨੁਸਾਰ ਜੀਉਣ ਦੀ ਕੋਸ਼ਿਸ਼ ਕਰੇ ਤਾਂ ਹੀ ਗੁਰਸਿੱਖੀ ਦੀ ਫੁੱਲਵਾੜੀ ਹੋਰ ਮਹਿਕਾਂ ਮਾਰ ਸਕੇਗੀ।
- ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਆਉਣ ਵਾਲੇ ਸਮੇਂ ਵਿੱਚ ਅੰਮ੍ਰਿਤ ਸੰਚਾਰ ਦੀ ਲਹਿਰ ਨੂੰ ਹੋਰ ਪ੍ਰਚੰਡ ਕਰਨ ਹਿੱਤ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਤੌਰ ਤੇ ਅੰਮ੍ਰਿਤ ਛੱਕੋ ਸਿੰਘ ਸਜੋ ਲਹਿਰ ਆਰੰਭ ਕੀਤੀ ਜਾਵੇਗੀ ਅਤੇ ਅੰਮ੍ਰਿਤ ਛੱਕਣ ਵਾਲੇ ਅਭਿਲਾਖੀਆਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਕਕਾਰ ਭੇਟਾ ਰਹਿਤ ਦਿੱਤੇ ਜਾਣਗੇ।
ਇਸ ਮੌਕੇ ਸ.ਬੈਨੀਪਾਲ ਅਤੇ ਪ੍ਰਬੰਧਕ ਕਮੇਟੀ ਨੇ ਆਯੋਜਿਤ ਕੀਤੇ ਗਏ ਅੰਮ੍ਰਿਤ ਸੰਚਾਰ ਸਮਾਗਮ ਦੌਰਾਨ ਸਤਿਕਾਰਯੋਗ ਪੰਜ ਪਿਆਰਿਆਂ ਤੋ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਵਾਲੇ ਸਮੂਹ ਅੰਮ੍ਰਿਤ ਅਭਿਲਾਖੀਆ ਨੂੰ ਆਪਣੀ ਦਿਲੀ ਵਧਾਈ ਦੇਦਿਆਂ ਕਿਹਾ ਕਿ ਗੁਰੂ ਸਾਹਿਬ ਸਮੂਹ ਸੰਗਤਾਂ ਨੂੰ ਆਪਣੇ ਚਰਨਾਂ ਦੀ ਪ੍ਰੀਤੀ ਬਖਸ਼ਣ।
- ਇਸ ਸਮੇਂ ਉਨ੍ਹਾਂ ਦੇ ਨਾਲ ਚੇਅਰਮੈਨ ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਜਗਮੋਹਨ ਸਿੰਘ ਸਰਬਜੀਤ ਸਿੰਘ ਚਰਨਜੀਤ ਸਿੰਘ ਪਾਇਲ ਮਨਜੀਤ ਸਿੰਘ ਪਾਇਲ ਯਸ਼ਪਾਲ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ, ਮਲਕੀਤ ਸਿੰਘ ਬਲਬੀਰ ਸਿੰਘ ਗੁਰਦੀਪ ਸਿੰਘ ਕਾਲੜਾ ਹਰਪਾਲ ਸਿੰਘ ਐਡਵੋਕੇਟ ਰਾਜਿੰਦਰ ਪਾਲ ਸਿੰਘ ਤਰਲੋਕ ਸਿੰਘ ਸੱਚਦੇਵਾ ਤਰਲੋਕ ਸਿੰਘ ਅਮਰਜੀਤ ਸਿੰਘ ਪਰਮਜੀਤ ਸਿੰਘ ਬੀਬੀ ਗੁਰਮੀਤ ਕੌਰ ਕਰਮਜੀਤ ਕੌਰ ਰਾਜਨੀਇੰਦਰ ਕੌਰ ਰਵਿੰਦਰ ਕੌਰ ਹਾਜ਼ਰ ਸਨ।

