ਸਰਕਾਰ ਵੱਲੋਂ ਪੰਜਾਬ ਨੂੰ ਵੱਡੀ ਸੌਗਾਤ ! ਜਲਦ ਬਣੇਗਾ ਮੁਹਾਲੀ ਰਾਜਪੂਰਾ ਰੇਲਵੇ ਲਿੰਕ,ਰੇਲਵੇ ਮੰਤਰਾਲੇ ਨੇ 202.99 ਕਰੋੜ ਰੁਪਏ ਦਾ ਬਜਟ ਜਾਰੀ

ਨਿਊਜ਼ ਪੰਜਾਬ

18 ਮਈ 2025

ਰਾਜਪੁਰਾ ਤੋਂ ਚੰਡੀਗੜ੍ਹ ਤੱਕ ਰੇਲਵੇ ਲਾਈਨ ਬਣਾਉਣ ਦਾ ਸੁਪਨਾ ਜਲਦੀ ਹੀ ਹਕੀਕਤ ਵਿੱਚ ਬਦਲ ਜਾਵੇਗਾ। ਇਹ ਟਰੈਕ ਲਗਭਗ 24 ਕਿਲੋਮੀਟਰ ਲੰਬਾ ਹੋਵੇਗਾ। ਕੇਂਦਰ ਸਰਕਾਰ ਨੇ ਇਸ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ ਤੇ ਇਸ ਲਈ 202.99 ਕਰੋੜ ਰੁਪਏ ਦਾ ਬਜਟ ਪ੍ਰਬੰਧ ਕੀਤਾ ਗਿਆ ਹੈ। ਕੇਂਦਰੀ ਰੇਲ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇਸ ਦੀ ਪੁਸ਼ਟੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਇਸ ਪ੍ਰੋਜੈਕਟ ਨੂੰ ਦੋ ਸਾਲਾਂ ਵਿੱਚ ਪੂਰਾ ਕੀਤਾ ਜਾਵੇ। ਇਸ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਪੂਰਾ ਮਾਲਵਾ ਰੇਲਵੇ ਰਾਹੀਂ ਆਪਣੀ ਰਾਜਧਾਨੀ ਨਾਲ ਜੁੜ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਕੇਂਦਰ ਤੇ ਰਾਜ ਇਕੱਠੇ ਪੈਸੇ ਦਿੰਦੇ ਸਨ, ਪਰ ਹੁਣ ਇਸ ਪ੍ਰੋਜੈਕਟ ਦੀ ਸਾਰੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ 700 ਕਰੋੜ ਰੁਪਏ ਦਾ ਕੰਮ ਚੱਲ ਰਿਹਾ ਹੈ।