ਨਿਊਜ਼ ਪੰਜਾਬ
ਲੁਧਿਆਣਾ, 26 ਮਈ – ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿੱਚ ਹਫਤਾਵਾਰੀ 2 ਰੋਜਾ ਕਥਾ ਅਤੇ ਕੀਰਤਨ ਸ਼ਮਾਗਮ ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸ਼ਹਿਯੋਗ ਸਦਕਾ ਬੜੀ ਸ਼ਰਧਾ ਪੂਰਵਕ ਕਰਵਾਏ ਗਏ ! ਜਿਨ੍ਹਾਂ ਵਿੱਚ ਛਨੀਵਾਰ ਸਵੇਰੇ ਅਮ੍ਰਿਤ ਵੇਲੇ ਤੋਂ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ! ਰੋਜ਼ਾਨਾ ਦੀ ਤਰ੍ਹਾਂ ਪਹਿਲਾਂ ਨਿਤਨੇਮ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ ਕਰਵਾਏ ਗਏ! ਗੁਰੂ ਘਰ ਦੇ ਹਜੂਰੀ ਰਾਗੀ ਭਾਈ ਜਸਵੰਤ ਸਿੰਘ ਗਗਨਦੀਪ ਸਿੰਘ ਅਮਨਦੀਪ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ ਅਤੇ ਗਿਆਨੀ ਮਹਿੰਦਰ ਸਿੰਘ ਲੁਧਿਆਣੇ ਵਾਲੀਆ ਨੇ ਸੰਗਤਾਂ ਨਾਲ ਗੁਰਬਾਣੀ ਅਤੇ ਇਤਿਹਾਸਕ ਵਿਚਾਰਾਂ ਦੀ ਸਾਂਝ ਪਾਈ ਅਤੇ ਸੰਗਤਾ ਨਾਲ ਵਿਚਾਰ ਸਾਂਝੇ ਕੀਤੇ ! ਸਾਮ ਦੇ ਪ੍ਰੋਗਾਮ ਵਿੱਚ ਗਿਆਨੀ ਸੰਦੀਪ ਸਿੰਘ ਜਵੱਦੀ ਟਕਸਾਲ ਵਾਲੀਆ ਨੇ ਸੰਗਤਾਂ ਨਾਲ ਸੂਰਜ ਪ੍ਰਕਾਸ਼ ਦੀ ਕਥਾ ਦੀ ਵਿਆਖਿਆ ਕੀਤੀ ਅਤੇ ਸੰਗਤਾਂ ਨੂੰ ਗੁਰਬਾਣੀ ਜੱਸ ਨਾਲ ਜੋੜਿਆ! ਅਤੇ ਰਹਿਰਾਸ ਸੋਧਰ ਦੀ ਚੋਕੀ ਤੋਂ ਬਾਅਦ ਗਿਆਨੀ ਅਮ੍ਰਿਤਪਾਲ ਸਿੰਘ ਭਕਣਾ ਅੰਮ੍ਰਿਤਸਰ ਸਾਹਿਬ ਵਾਲੀਆ ਨੇ ਸੰਗਤਾਂ ਨੂੰ ਸੁਖਮਨੀ ਸਾਹਿਬ ਜੀ ਦੀ ਕਥਾ ਦੀ ਵਿਆਖਿਆ ਕੀਤੀ ਅਤੇ ਇਤਿਹਾਸਕ ਵਿਚਾਰਾਂ ਦੀ ਸੰਗਤਾਂ ਨਾਲ ਸਾਝ ਪਾਈ ।
ਅਤੇ ਸਮਾਗਮ ਦੇ ਦੂਸਰੇ ਅਤੇ ਆਖਰੀ ਦਿਨ ਹਮੇਸ਼ਾ ਦੀ ਤਰਾਂ ਸਵੇਰੇ ਅਮ੍ਰਿਤ ਵੇਲੇ ਤੋਂ ਹੀ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ ਅਤੇ ਆਸਾ ਜੀ ਦੀ ਵਾਰ ਦੇ ਕੀਰਤਨ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ ਕਿਤੇ ਗਏ ਅਤੇ ਸਾਮ ਦੇ ਸਮਾਗਮਾਂ ਵਿੱਚ ਗਿਆਨੀ ਸੰਦੀਪ ਸਿੰਘ ਜੀ ਜਵੱਦੀ ਟਕਸਾਲ ਵਾਲੀਆ ਨੇ ਸੂਰਜ ਪ੍ਰਕਾਸ਼ ਦੀ ਕਥਾ ਦੀ ਵਿਆਖਿਆ ਕੀਤੀ ਅਤੇ ਸੋਧਰ ਰਹਿਰਾਸ ਦੀ ਚੌਂਕੀ ਤੋਂ ਬਾਅਦ ਪੰਥ ਪ੍ਰਸਿੱਧ ਭਾਈ ਸੁਖਜਿੰਦਰ ਸਿੰਘ ਅੰਮ੍ਰਿਤਸਰ ਵਾਲੀਆਂ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਸਿਮਰਨ ਅਤੇ ਕੀਰਤਨ ਸ੍ਰਵਨ ਕਰਵਾਇਆਅਤੇ ਗੁਰੂ ਜੱਸ ਨਾਲ ਜੋੜੀਆਂ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਆਪਣਾ ਜੀਵਨ ਸਫਲਾਂ ਕੀਤਾ।
ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਬਲਬੀਰ ਸਿੰਘ ਅਤੇ ਪਰਮਿੰਦਰ ਸਿੰਘ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਭਾਈ ਸੁਖਜਿੰਦਰ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲੀਆਂ ਦੇ ਕੀਰਤਨੀ ਜੱਥੇ ਦਾ ਸਨਮਾਨ ਕੀਤਾ ਅਤੇ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਗਤਾਂ ਟਾਇਮ ਸਿਰ ਗੁਰੂ ਘਰ ਆਕੇ ਕਥਾ ਅਤੇ ਕੀਰਤਨ ਦਾ ਆਨੰਦ ਮਾਣਿਆ ਕਰਨ ਅਤੇ ਆਪਣਾ ਜੀਵਨ ਸਫਲਾ ਕਰਨ ! ਅਰਦਾਸ ਹੁਕਮਨਾਮੇ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਸੰਗਤਾਂ ਵਿੱਚ ਹਾਜ਼ਰ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੈਅਰਮੈਨ ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਦਰਸ਼ਨ ਸਿੰਘ ਜਗਮੋਹਨ ਸਿੰਘ ਸਰਬਜੀਤ ਸਿੰਘ ਚਗਰ ਮਲਕੀਤ ਸਿੰਘ ਯਸਪਾਲ ਸ਼ਿੰਘ ਗੁਰਦੀਪ ਸਿੰਘ ਕਾਲੜਾ ਹਰਵਿੰਦਰ ਸਿੰਘ ਸਰਨਾ ਹਰਮਨ ਸਿੰਘ ਰਜਿੰਦਰ ਸਿੰਘ ਭਾਟੀਆ ਸੁਖਵਿੰਦਰ ਪਾਲ ਸਿੰਘ ਚਰਨਜੀਤ ਸਿੰਘ ਪਾਇਲ ਮਨਜੀਤ ਸਿੰਘ ਪਾਇਲ ਗੁਰਚਰਨ ਸਿੰਘ ਹਰਨੇਕ ਸਿੰਘ ਪਰਮਜੀਤ ਸਿੰਘ ਅਮਰਜੀਤ ਸਿੰਘ ਬਲਬੀਰ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ ਤਰਲੋਕ ਸਿੰਘ ਸਚਦੇਵਾ ਜਗਜੀਵਨਪ ਸਿੰਘ ਸੋਹਨਪਾਲ ਵੀਰਨਜੀਤ ਸਿੰਘ ਸੋਹਨਪਾਲ ਦਰਸਨ ਸਿੰਘ ਸੋਹਨਪਾਲ ਵਰਿੰਦਰ ਮੋਹਨ ਸਿੰਘ ਜਗਜੀਤ ਸਿੰਘ ਤਰਲੋਕ

