ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋ ਪੰਚਮ ਪਾਤਸ਼ਾਹ ਦੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਸਮਾਗਮ – ਸੰਸਾਰ ਦੇ ਇਤਿਹਾਸ ‘ਚ ਅਨੋਖੀ ਸ਼ਹਾਦਤ- ਭੁਪਿੰਦਰ ਸਿੰਘ

ਲੁਧਿਆਣਾ,25 ਮਈ (ਆਰ ਐਸ ਖ਼ਾਲਸਾ ) ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋ ਅੱਜ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਪੂਰੀ ਸ਼ਰਧਾ ਭਾਵਨਾ ਦੇ ਨਾਲ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ਼੍ਰੀ ਗੁਰੁ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਦੇ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ ਅਤੇ ਭਾਈ ਧਰਮਿੰਦਰ ਸਿੰਘ ਜੀ ਲੁਧਿਆਣੇ ਵਾਲਿਆਂ ਦੇ ਕੀਰਤਨੀ ਜੱਥਿਆਂ ਨੇ ਗੁਰੂ ਸਾਹਿਬਾਂ ਵੱਲੋਂ ਉਚਰੀ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਉਥੇ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਨੇ ਸਾਂਝੇ ਰੂਪ ਵਿੱਚ ਕਿਹਾ ਕਿ ਸ਼੍ਰੀ ਗੁਰੁ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖ ਇਤਿਹਾਸ ਵਿੱਚ ਪਹਿਲੀ ਅਤੇ ਦੁਨੀਆਂ ਦੇ ਇਤਿਹਾਸ ਵਿਚ ਇਕ ਲਾਸਾਨੀ ਤੇ ਬੇਮਿਸਾਲ ਸ਼ਹਾਦਤ ਹੈ।ਜਿਸ ਦੇ ਨਾਲ ਸਿੱਖ ਇਤਿਹਾਸ ਵਿੱਚ ਸ਼ਹੀਦੀਆਂ ਦਾ ਇਕ ਨਵਾਂ ਅਧਿਆਇ ਆਰੰਭ ਹੋਇਆ।ਉਨ੍ਹਾਂ ਨੇ ਕਿਹਾ ਕਿ ਪੰਚਮ ਪਾਤਸ਼ਾਹ ਦਾ ਸਾਰਾ ਜੀਵਨ ਹੀ ਪਰਉਪਕਾਰ ਵਿਚ ਕਿਸੇ ਉਚੇ ਆਦਰਸ਼ ਲਈ ਬਤੀਤ ਹੋਇਆ।।ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਮੌਜੂਦਾ ਸਮੇਂ ਦੀ ਨੌਜਵਾਨ ਪੀੜੀ ਸ਼੍ਰੀ ਗੁਰੂ ਅਰਜਨ ਦੇਵ ਜੀ ਵੱਲੋ ਬਖਸ਼ੇ ਭਗਤੀ ਦੇ ਸੰਕਲਪ ਤੋਂ ਸੇਧ ਲੈ ਕੇ ਬਾਣੀ ਤੇ ਬਾਣੇ ਦੀ ਧਾਰਨੀ ਬਣੇ।

ਸਮਾਗਮ ਦੀ ਸਮਾਪਤੀ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਮੈਬਰਾਂ ਨੇ ਸਾਂਝੇ ਰੂਪ ਵਿੱਚ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਓ ਬਖਸ਼ਿਸ ਕਰਕੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ।ਇਸ ਦੌਰਾਨ ਸ.ਭੁਪਿੰਦਰ ਸਿੰਘ ਨੇ ਕਿਹਾ ਕਿ ਸਵ: ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਹਫ਼ਤਾਵਰੀ ਕੀਰਤਨ ਸਮਾਗਮ ਦੀ ਲੜੀ ਸੰਗਤਾਂ ਦੇ ਲਈ ਪ੍ਰੇਣਾ ਦਾ ਸਰੋਤ ਬਣ ਚੁੱਕੀ ਹੈ। ਉਹਨਾਂ ਨੇ ਕਿਹਾ ਕਿ ਅਗਲੇ ਹਫ਼ਤਾਵਾਰੀ ਸਮਾਗਮ ਵਿੱਚ ਭਾਈ ਸਤਿੰਦਰਪਾਲ ਸਿੰਘ ਜਗਾਧਰੀ ਵਾਲੇ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆ ਦਾ ਕੀਰਤਨੀ ਜੱਥਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕਰੇਗਾ।ਕੀਰਤਨ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮਕੱੜ, ਜਤਿੰਦਰਪਾਲ ਸਿੰਘ ਸਲੂਜਾ,ਕਰਨੈਲ ਸਿੰਘ ਬੇਦੀ ਭੁਪਿੰਦਰਪਾਲ ਸਿੰਘ ਧਵਨ , ਏ.ਪੀ ਸਿੰਘ ਅਰੋੜਾ,ਸੁਰਿੰਦਰਪਾਲ ਸਿੰਘ ਭੁਟੀਆਨੀ,ਜਗਬੀਰ ਸਿੰਘ ,ਰਜਿੰਦਰ ਸਿੰਘ ਮੱਕੜ, ਪ੍ਰਿਤਪਾਲ ਸਿੰਘ,ਕਵੰਲਜੀਤ ਸਿੰਘ ਖੁਰਾਣਾ,ਜੀਤ ਸਿੰਘ,ਗੁਰਵਿੰਦਰ ਸਿੰਘ ਆੜਤੀ,ਸੁਰਿੰਦਰ ਸਿੰਘ ਸਚਦੇਵਾ, ਹਰਕਿਰਤ ਸਿੰਘ ਬਾਵਾ,ਮਨਜੀਤ ਸਿੰਘ ਟੋਨੀ, ਰਜਿੰਦਰ ਸਿੰਘ ਮੱਕੜ,ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ ,ਗੁਰਦੀਪ ਸਿੰਘ ਸਲੂਜਾ, ਬਲਜੀਤ ਸਿੰਘ ਦੂਆ (ਨਵਦੀਪ ਰੀਜ਼ੋਰਟ),, ਮਹਿੰਦਰ ਸਿੰਘ ਡੰਗ ,ਅਤੱਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ,ਹਰਮੀਤ ਸਿੰਘ ਡੰਗ,ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪਸਿੰਘ,ਕਰਨਦੀਪ ਸਿੰਘ ਸਿਮਰਨ, ਬਲ ਫਤਹਿ ਸਿੰਘ, ਵਿਸ਼ੇਸ਼ ਤੌਰ ਤੇ ਹਾਜ਼ਰ ਸਨ