ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਅਚਾਨਕ ਵਿਗੜੀ ਸਿਹਤ..ਦੇਰ ਰਾਤ ਕਰਵਾਇਆ ਹਸਪਤਾਲ’ਚ ਐਡਮੀਟ 

ਨਿਊਜ਼ ਪੰਜਾਬ

ਚੰਡੀਗੜ੍ਹ, 28 ਮਈ 2025

ਪੰਜਾਬ ਦੇ ਬਠਿੰਡਾ ਦੀ ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ, ਜੋ ਕਿ ਚਿੱਟਾ ਵੇਚਣ ਦੇ ਮਾਮਲੇ ‘ਚ ਵਿਜੀਲੈਂਸ ਦੇ ਰਿਮਾਂਡ ‘ਤੇ ਹੈ,ਦੀ ਅਚਾਨਕ ਸਿਹਤ ਵਿਗੜਨ ਕਾਰਨ ਉਸ ਨੂੰ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਅਮਨਦੀਪ ਦੇ ਪੇਟ ‘ਚ ਦਰਦ ਹੋ ਰਿਹਾ ਸੀ, ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆI

ਦੱਸ ਦੇਈਏ ਕਿ ਥਾਰ ਵਾਲੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਜੋ 17 ਗ੍ਰਾਮ ਚਿੱਟੇ ਸਣੇ ਫੜੀ ਗਈ ਸੀ ਉਸ ਨੂੰ ਹਾਲ ਹੀ ਵਿੱਚ ਜ਼ਮਾਨਤ ਮਿਲੀ ਸੀ ਪਰ ਉਸ ਤੋਂ ਬਾਅਦ ਇੱਕ ਨਿੱਜੀ ਚੈਨਲ ‘ਤੇ ਇੰਟਰਵਿਊ ਤੋਂ ਬਾਅਦ ਫਿਰ ਚਰਚਾ ‘ਚ ਆ ਗਈ ਸੀ। ਸੋਮਵਾਰ ਨੂੰ ਵਿਜੀਲੈਂਸ ਬਠਿੰਡਾ ਵੱਲੋਂ ਅਮਨਦੀਪ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਸੀ। ਇਸ ਦੇ ਨਾਲ ਹੀ ਵਿਜੀਲੈਂਸ ਨੇ ਬਠਿੰਡਾ ਅਦਾਲਤ ‘ਚ ਕਾਂਸਟੇਬਲ ਅਮਨਦੀਪ ਕੌਰ ਨੂੰ ਪੇਸ਼ ਕੀਤਾ ਗਿਆ, ਜਿਸ ਨੂੰ ਅਦਾਲਤ ਨੇ 3 ਦਿਨਾਂ ਦੇ ਰਿਮਾਂਡ ‘ਤੇ ਭੇਜਿਆ ਸੀ । ਇਸ ਦੇ ਨਾਲ ਹੀ ਬਠਿੰਡਾ ਪੁਲਿਸ ਨੇ ਅਮਨਦੀਪ ਕੌਰ ਦੀ 1.35 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਜ਼ਬਤ ਕਰ ਲਈ ਹੈI