ਲੰਬੀ, 30 ਮਈ – ਇਥੇ ਦੇਰ ਰਾਤ ਪਿੰਡ ਸਿੰਘੇਵਾਲਾ-ਫ਼ਤੂਹੀਵਾਲਾ ਵਿਚ ਸਥਿਤ ਇੱਕ ਪਟਾਕਾ ਫੈਕਟਰੀ ਵਿੱਚ ਵੱਡਾ ਧਮਾਕਾ ਹੋ ਗਿਆ। ਜਿਸ ਵਿੱਚ ਮੁਢਲੇ ਤੌਰ ‘ਤੇ ਪੰਜ ਜਣਿਆਂ ਦੀ ਮੌਤ ਅਤੇ 27 ਜਣੇ ਗੰਭੀਰ ਜ਼ਖਮੀ ਹੋਣ ਦੀ ਸੂਚਨਾ ਹੈ। ਜ਼ਖਮੀਆਂ ਨੂੰ ਬਠਿੰਡਾ ਏਮਜ਼ ਵਿੱਚ ਭੇਜਿਆ ਗਿਆ ਹੈ। ਦੋ ਜਣੇ ਅਜੇ ਇਮਾਰਤ ਦੇ ਮਲਬੇ ਹੇਠ ਦੱਬੇ ਹੋਏ ਦੱਸੇ ਜਾ ਰਹੇ ਹਨ।ਹਾਦਸੇ ਵਿੱਚ ਫੈਕਟਰੀ ਦੀ ਬਿਲਡਿੰਗ ਪੂਰੀ ਤਰ੍ਹਾਂ ਤਬਾਹ ਹੋ ਗਈ, ਘਟਨਾ ਦੇ ਵਿਸਥਾਰ ਦੀ ਉਡੀਕ ਕੀਤੀ ਜਾ ਰਹੀ ਹੈ
