ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੂਰਬ ਨੂੰ ਸਮਰਪਿਤ  ਹਫਤਾਵਾਰੀ ਵਿਸੇਸ ਕੀਰਤਨ ਸ਼ਮਾਗਮ ਹੋਏ – ਕੁਲਵਿੰਦਰ ਸਿੰਘ ਬੈਨੀਪਾਲ   

ਨਿਊਜ਼ ਪੰਜਾਬ

ਲੁਧਿਆਣਾ, 30 ਮਈ – ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿੱਚ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੂਰਬ ਨੂੰ ਸਮਰਪਿਤ ਮੰਗਲਵਾਰ ਦੇ ਹਫਤਾਵਾਰੀ ਵਿਸੇਸ ਕੀਰਤਨ ਸ਼ਮਾਗਮ ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸ਼ਹਿਯੋਗ ਸਦਕਾ ਬੜੀ ਸ਼ਰਧਾ ਪੂਰਵਕ ਕਰਵਾਏ ਗਏ ! ਜਿਨ੍ਹਾਂ ਵਿੱਚ ਸਵੇਰੇ ਅਮ੍ਰਿਤ ਵੇਲੇ ਤੋਂ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ! ਰੋਜ਼ਾਨਾ ਦੀ ਤਰ੍ਹਾਂ ਪਹਿਲਾਂ ਨਿਤਨੇਮ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ ਕਰਵਾਏ ਗਏ! ਗੁਰੂ ਘਰ ਦੇ ਹਜੂਰੀ ਰਾਗੀ ਭਾਈ ਜਸਵੰਤ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ ਅਤੇ ਗਿਆਨੀ ਹਰਪ੍ਰੀਤ ਸਿੰਘ ਲੁਧਿਆਣੇ ਵਾਲੀਆ ਨੇ ਸੰਗਤਾਂ ਨਾਲ ਗੁਰਬਾਣੀ ਅਤੇ ਇਤਿਹਾਸਕ ਵਿਚਾਰਾਂ ਦੀ ਸਾਂਝ ਪਾਈ ਗਈ ਅਤੇ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਵਾਰੇ ਸੰਗਤਾਂ ਨੂੰ ਜਾਣੂ ਕਰਵਾਇਆ!ਗੁਰਦੁਵਾਰਾ ਸਾਹਿਬ ਦੀ ਇਸਤ੍ਰੀ ਸਤਿ ਸੰਗ ਸਭਾ ਦੀਆਂ ਬੀਬੀਆਂ ਵਲੋਂ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੂਰਬ ਨੂੰ ਸਮਰਪਿਤ ਰੋਜਾਨਾ ਚੱਲ ਰਹੀ ਲੜੀ ਦੇ ਤਹਿਤ ਸੁਖਮਨੀ ਸਾਹਿਬ ਚੌਪਈ ਸਾਹਿਬ ਆਨੰਦ ਸਾਹਿਬ ਅਤੇ ਕੀਰਤਨ ਦੀ ਸੇਵਾ ਨਿਭਾਈ ਗਈ। ਗੁਰੂ ਸਾਹਿਬ ਦੀ ਤਾਬੀਆਂ ਦੀ ਸੇਵਾ ਗਿਆਨੀ ਮਹਿੰਦਰ ਸਿੰਘ ਮੀਤ ਗ੍ਰੰਥੀ ਗੁਰਦੁਵਾਰਾ ਸਾਹਿਬ ਵਾਲੀਆਂ ਨੇ ਕੀਤੀ।ਅਤੇ ਸ਼ਾਮ ਦੇ ਸਮਾਗਮ ਵਿੱਚ ਸੋਧਰ ਰਹਿਰਾਸ ਦੀ ਚੌਕੀ ਤੋਂ ਬਾਅਦ ਬੀਬੀ ਜਸਪ੍ਰੀਤ ਕੌਰ ਲੁੱਧਿਆਣੇ ਵਾਲੀਆਂ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਕੀਰਤਨ ਸ੍ਰਵਨ ਕਰਵਾਇਆ ਅਤੇ ਗੁਰੂ ਜੱਸ ਨਾਲ ਜੋੜਿਆ। ਭਾਰੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਹਾਜ਼ਰੀਆਂ ਭਰਕੇ ਆਪਣਾ ਜੀਵਨ ਸਫਲਾਂ ਕੀਤਾ ਅਤੇ ਬੀਬੀ ਮਨਜੀਤ ਕੌਰ ਅਰਵਿੰਦਰ ਕੌਰ ਅਤੇ ਬੀਬੀ ਪਰਮਜੀਤ ਕੌਰ ਨੇ ਬੀਬੀ ਜਸਪ੍ਰੀਤ ਕੌਰ ਦੇ ਕੀਰਤਨੀ ਜੱਥੇਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ।

ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਗਤਾਂ ਟਾਇਮ ਸਿਰ ਗੁਰੂ ਘਰ ਆਕੇ ਕਥਾ ਅਤੇ ਕੀਰਤਨ ਦਾ ਆਨੰਦ ਮਾਣਿਆ ਕਰਨ ਅਤੇ ਆਪਣਾ ਜੀਵਨ ਸਫਲਾ ਕਰਨ ਅਰਦਾਸ ਹੁਕਮਨਾਮੇ ਤੋਂ ਬਾਅਦ ਗੁਰੂ ਕਾ ਲੰਗਰ ਅਟੁੱਟ ਵਾਰਤਾਏ ਗਏ!ਸੰਗਤਾਂ ਵਿੱਚ ਹਾਜ਼ਰ ਹੋਏ ਗੁਰਦੁਵਾਰਾ ਸਾਹਿਬ ਦੀ ਇਸਤ੍ਰੀ ਸਤਿ ਸੰਗ ਸਭਾ ਦੀ ਪੰਜ ਮੈਂਬਰੀ ਕਮੈਟੀ ਦੀਆਂ ਬੀਬੀਆਂ ਕੁਲਜੀਤ ਕੌਰ ਬਲਵਿੰਦਰ ਕੌਰ ਬੱਤਰਾ ਬੀਬੀ ਦਵਿੰਦਰ ਕੌਰ ਸਿਮਰਨ ਕੌਰ ਕਰਮਜੀਤ ਕੌਰਅਤੇ ਅੰਮ੍ਰਿਤਪਾਲ ਕੌਰ। ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੈਅਰਮੈਨ ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਦਰਸ਼ਨ ਸਿੰਘ ਜਗਮੋਹਨ ਸਿੰਘ ਸਰਬਜੀਤ ਸਿੰਘ ਚਗਰ ਮਲਕੀਤ ਸਿੰਘ ਯਸਪਾਲ ਸ਼ਿੰਘ ਗੁਰਦੀਪ ਸਿੰਘ ਕਾਲੜਾ ਰਜਿੰਦਰ ਸਿੰਘ ਭਾਟੀਆ ਸੁਖਵਿੰਦਰ ਪਾਲ ਸਿੰਘ ਚਰਨਜੀਤ ਸਿੰਘ ਪਾਇਲ ਮਨਜੀਤ ਸਿੰਘ ਪਾਇਲ ਗੁਰਚਰਨ ਸਿੰਘ ਹਰਨੇਕ ਸਿੰਘ ਪਰਮਜੀਤ ਸਿੰਘ ਅਮਰਜੀਤ ਸਿੰਘ ਬਲਬੀਰ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ ਤਰਲੋਕ ਸਿੰਘ ਸਚਦੇਵਾ ਜਗਜੀਵਨ ਸਿੰਘ ਸੋਹਨਪਾਲ ਵੀਰਨਜੀਤ ਸਿੰਘ ਸੋਹਨਪਾਲ ਦਰਸਨ ਸਿੰਘ ਸੋਹਨਪਾਲ ਵਰਿੰਦਰ ਮੋਹਨ ਸਿੰਘ ਜਗਜੀਤ ਸਿੰਘ ਤਰਲੋਕ ਸਿੰਘ ਮਨਿੰਦਰ ਸਿੰਘ ਜਸਵਿੰਦਰ ਸਿੰਘ

ਗੁਰਦੁਵਾਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਦੁੱਗਰੀ ਫੇਸ 1 ਵਿੱਚ ਬੀਬੀ ਸਹਿਜ ਕੌਰ ਲੁੱਧਿਆਣੇ ਵਾਲੀਆਂ ਦੇ ਕੀਰਤਨੀ ਜੱਥੇ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨ ਕਰਦੇ ਹੋਏ ਬੀਬੀ ਮਨਜੀਤ ਕੌਰ ਰਵਿੰਦਰ ਕੌਰ ਅਤੇ ਪਰਮਜੀਤ ਕੌਰ