ਗੁਰੂਦਵਾਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼ 1, ਦੁਗਰੀ ਲੁਧਿਆਣਾ ਵਿਖ਼ੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਕਥਾ ਅਤੇ ਕੀਰਤਨ ਸਮਾਗਮ ਹੋਏ – ਕੁਲਵਿੰਦਰ ਸਿੰਘ ਬੈਨੀਪਾਲ
ਨਿਊਜ਼ ਪੰਜਾਬ
ਲੁਧਿਆਣਾ, 30 ਮਈ – ਗੁਰੂਦਵਾਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼ 1, ਦੁਗਰੀ ਲੁਧਿਆਣਾ ਵਿਖ਼ੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਗੁਰਮਤਿ ਕਥਾ ਅਤੇ ਕੀਰਤਨ ਸਮਾਗਮ ਗੁਰੂਦਵਾਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸਹਿਯੋਗ ਸਦਕਾ ਬੜੀ ਸ਼ਰਧਾ ਅਤੇ ਭਾਵਨਾ ਸਾਹਿਤ ਮਨਾਏ ਗਏ। ਜਿਸ ਵਿੱਚ ਮਿਤੀ 30 ਮਈ ਦਿਨ ਸ਼ੰਕਰਵਾਰ ਨੂੰ ਅੰਮ੍ਰਿਤ ਵੇਲੇ ਤੋਂ ਹੀ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ। ਭਾਈ ਜਸਵੰਤ ਸਿੰਘ ਦੇ ਜੱਥੇ ਨੇ ਆਸਾ ਜੀ ਦੀ ਵਾਰ ਕੀਰਤਨ ਕਰਵਾਏ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਭੀ ਸੰਗਤੀ ਰੂਪ ਵਿੱਚ ਕਿਤੈ ਅਤੇ
ਗੁਰੂ ਘਰ ਦੀ ਇਸਤ੍ਰੀ ਸਤਿ ਸੰਗ ਸਭਾ ਵਾਲੀਆਂ ਬੀਬੀਆਂ ਬੀਬੀ ਦਵਿੰਦਰ ਕੌਰ ਰਾਜਨੀਇੰਦਰ ਕੌਰ ਰਵਿੰਦਰ ਕੌਰ ਰਹੇਜਾ, ਅੰਮ੍ਰਿਤਪਾਲ ਕੌਰ ਮਨਜੀਤ ਕੌਰ, ਮਨਮੀਤ ਕੌਰ ਬਲਵਿੰਦਰ ਕੌਰ ਬੱਤਰਾ ਅਤੇ ਸਿਮਰਨ ਕੌਰ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਪੰਥ ਪ੍ਰਸਿੱਧ ਪ੍ਰਚਾਰਕ ਗਿਆਨੀ ਪਰਮਜੀਤ ਸਿੰਘ ਅੰਬਾਲੇ ਵਾਲੀਆਂ ਨੇ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਵਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਅਤੇ ਊਨਾ ਦੇ ਜੀਵਨ ਵਾਰੇ ਸੰਗਤਾਂ ਨਾਲ ਵਿਚਾਰ ਸਾਝੈ ਕਿੱਤੇ ਗੁਰੂ ਅਰਜਨ ਪਾਤਸ਼ਾਹ ਜੀ ਨੇ ਕਿਵੇ ਤਤੀਆਂ ਤਵੀਆਂ ਤੇ ਬੈਠਕੇ ਸਹਾਦਤ ਨੂੰ ਗੱਲ ਲਾਇਆਂ । ਅਤੇ ਬਾਅਦ ਵਿੱਚ
ਭਾਈ ਅਰਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲੀਆਂ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰੂ ਜੱਸ ਨਾਲ ਜੋੜੀਆਂ। ਠੰਡੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗੲਈ ਲੰਗਰ ਵੀ ਅਤੁੱਟ ਵਰਤਾਈਆ ਗਿਆ। ਭਾਰੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋਕੇ ਕਥਾ ਅਤੇ ਕੀਰਤਨ ਦਾ ਆਨੰਦ ਮਾਨੀਆ ਅਤੇ ਆਪਣਾ ਜੀਵਨ ਸਫਲਾ ਕੀਤਾ। ਸਮਾਗਮ ਵਿੱਚ ਹਾਜਰ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੈਅਰਮੈਨ ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਗੁਰਦੀਪ ਸਿੰਘ ਕਾਲੜਾ,ਬਲਬੀਰ ਸਿੰਘ ਜਗਮੋਹਨ ਸਿੰਘ ਸਰਬਜੀਤ ਸਿੰਘ ਚੱਗਰ, ਯਸਪਾਲ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ, ਕ੍ਰਿਪਾਲ ਸਿੰਘ ਕਾਲੜਾ, ਚਰਨਜੀਤ ਸਿੰਘ ਪਾਇਲ, ਮਨਜੀਤ ਸਿੰਘ ਪਾਇਲ, ਦਰਸ਼ਨ ਸਿੰਘ, ਤਰਲੋਕ ਸਿੰਘ ਸੱਚਦੇਵਾ
