ਬਾਈਕ ਸਵਾਰ ਤਿੰਨ ਨੌਜਵਾਨ ਦੀ PRTC ਬਸ ਨਾਲ ਟੱਕਰ; 2 ਨੌਜਵਾਨਾਂ ਦੀ ਮੌਕੇ ਤੇ ਹੋਈ ਮੌਤ,1 ਨੇ ਹਸਪਤਾਲ’ ਚ ਤੋੜਿਆ ਦਮ

ਨਿਊਜ਼ ਪੰਜਾਬ

1 ਜੂਨ 2025

ਫਰੀਦਕੋਟ ਵਿੱਚ ਪੀਆਰਟੀਸੀ ਬੱਸ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਐਤਵਾਰ ਸਵੇਰੇ ਪਿੰਡ ਪੰਜਗਰਾਈ ਕਲਾਂ ਨੇੜੇ ਵਾਪਰਿਆ। ਦੋ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ ਇੱਕ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਮ੍ਰਿਤਕ ਨੌਜਵਾਨਾਂ ਦੀ ਪਛਾਣ ਵੰਸ਼ (19), ਲਵ (19) ਅਤੇ ਹੈਪੀ (20) ਵਜੋਂ ਹੋਈ ਹੈ, ਜੋ ਬਾਘਾ ਪੁਰਾਣਾ (ਮੋਗਾ) ਦੇ ਵਸਨੀਕ ਹਨ। ਸਦਰ ਕੋਟਕਪੂਰਾ ਥਾਣੇ ਦੀ ਪੁਲਿਸ ਨੇ ਦੋਵੇਂ ਵਾਹਨਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਤਿੰਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਭੇਜ ਦਿੱਤਾ ਗਿਆ ਹੈ।