ਪੰਜਾਬ ਕੈਬਨਿਟ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਨੂੰ ਪ੍ਰਵਾਨਗੀ

ਨਿਊਜ਼ ਪੰਜਾਬ

2 ਜੂਨ 2025

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਆਪਣੀ ਸਰਕਾਰੀ ਰਿਹਾਇਸ਼ ‘ਤੇ ਹੋਈ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨੀਤੀ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਕਿਸਾਨ ਤੋਂ ਜ਼ਬਰਦਸਤੀ ਜ਼ਮੀਨ ਨਹੀਂ ਲਈ ਜਾਵੇਗੀ ਅਤੇ ਉਹ ਖੁਦ ਡਿਵੈਲਪਰ ਬਣ ਸਕਦਾ ਹੈ।

ਉਨ੍ਹਾਂ ਕਿਹਾ ਕਿ ਲੈਂਡ ਪੂਲਿੰਗ ਪਾਲਿਸੀ ਮਾਨ ਸਰਕਾਰ ਦਾ ਇਤਿਹਾਸਿਕ ਕਦਮ ਹੈ। ਜਿਸ ਦੇ ਤਹਿਤ ਕਿਸਾਨਾਂ ਨੂੰ ਅਲਾਟ ਹੋਈ ਆਪਣੀ ਜ਼ਮੀਨ ਨੂੰ ਖ਼ੁਦ ਵੇਚਣ ਦੀ ਇਜਾਜ਼ਤ ਹੋਵੇਗੀ। ਮਾਨ ਸਰਕਾਰ ਵੱਲੋਂ ਲਿਆਂਦੀ ਲੈਂਡ ਪੂਲਿੰਗ ਪਾਲਿਸੀ ਦੇ ਨਾਲ ਕਿਸਾਨ, ਮਾਲਕ ਅਤੇ ਖਰੀਦਦਾਰਾਂ ਨੂੰ ਵੱਡੇ ਪੱਧਰ ‘ਤੇ ਫ਼ਾਇਦਾ ਹੋਵੇਗਾ।