ਨਿਊਜ਼ ਪੰਜਾਬ
5 ਜੂਨ 2025
ਸੋਹਣ ਸਿੰਘ ਠੰਡਲ ਕੁਝ ਸਮਾਂ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।ਮਾਹਿਲਪੁਰ ਅਤੇ ਚੱਬੇਵਾਲ ਵਿਧਾਨ ਸਭਾ ਹਲਕਿਆਂ ਤੋਂ ਚਾਰ ਵਾਰ ਵਿਧਾਇਕ ਰਹਿ ਚੁੱਕੇ ਠੰਡਲ ਨੇ ਭਾਜਪਾ ਵਿੱਚ ਸ਼ਾਮਲ ਹੋ ਕੇ ਅਕਾਲੀ ਦਲ ਨੂੰ ਵੱਡਾ ਝਟਕਾ ਦਿੱਤਾ ਸੀ, ਪਰ ਹੁਣ ਉਨ੍ਹਾਂ ਦੀ ਮੁੜ ਵਾਪਸੀ ਅਕਾਲੀ ਦਲ ਲਈ ਸ਼ੁਭ ਸੰਕੇਤ ਮੰਨੇ ਜਾ ਰਹੇ ਹਨ।
ਜ਼ਿਕਰਯੋਗ ਹੈ ਕਿ ਠੰਡਲ ਨੇ 1997 ਤੋਂ 2017 ਤੱਕ ਚੱਬੇਵਾਲ (ਪਹਿਲਾਂ ਮਾਹਿਲਪੁਰ) ਰਾਖਵੇਂ ਹਲਕੇ ਦੀ ਨੁਮਾਇੰਦਗੀ ਕੀਤੀ। ਉਹ ਪਿਛਲੀਆਂ ਦੋ ਵਿਧਾਨ ਸਭਾ ਚੋਣਾਂ ਅਤੇ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਡਾ. ਰਾਜ ਕੁਮਾਰ ਚੱਬੇਵਾਲ ਤੋਂ ਹਾਰ ਗਏ ਸਨ।
