ਨਿਊਜ਼ ਪੰਜਾਬ
ਲੁਧਿਆਣਾ, 6 ਜੂਨ – ਗੁਰਦੁਵਾਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ 19 84 ਦੇ ਹੋਏ ਕਤਲੇਆਮ ਵਿੱਚ ਸ਼ਹੀਦ ਹੋਏ ਸਿੱਖਾਂ ਦੀ ਯਾਦ ਦੇ ਸੰਬੰਧ ਵਿੱਚ 41ਵੇਂ ਘੱਲੂਘਾਰੇ ਨੂੰ ਸਮਰਪਿਤ ਕਥਾ ਅਤੇ ਕੀਰਤਨ ਸਮਾਗਮ ਗੁਰਦੁਵਾਰਾ ਸਾਹਿਬ ਦੀ ਪ੍ਰਬੰਧਕ ਕਮੈਟੀ ਅਤੇ ਸੰਗਤਾਂ ਦੇ ਨਿੱਘੇ ਸਹਿਯੋਗ ਸਦਕਾ ਮਿਤੀ 6 ਜੂਨ ਦਿਨ ਸ਼ੁਕਰਵਾਰ ਨੂੰ ਕਰਵਾਏ ਜਾ ਰਹੇ ਹਨ।
ਜਿਸ ਵਿੱਚ ਪੰਥ ਪ੍ਰਸਿੱਧ ਕਥਾ ਵਾਚਕ ਅਤੇ ਮਹਾਨ ਰਾਗੀ ਜੱਥੇ ਹਾਜ਼ਰੀ ਭਰਕੇ ਸੰਗਤਾਂ ਨੂੰ ਇਤਿਹਾਸ ਅਤੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। 6 ਜੂਨ ਦਿਨ ਸ਼ੁੱਕਰਵਾਰ ਨੂੰ ਅੰਮ੍ਰਿਤ ਵੇਲੇ ਤੋਂ ਹੀ ਗੁਰਬਾਣੀ ਦੇ ਪ੍ਰਵਾਹ ਆਰੰਭ ਹੋ ਜਾਣਗੇ ਜਿਸ ਵਿੱਚ ਸਵੇਰ ਅੰਮ੍ਰਿਤ ਵੇਲੇ ਨਿਤਨੇਮ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ ਕੀਤੇ ਜਾਣਗੇ। ਅਤੇ ਆਸਾ ਜੀ ਦੀ ਵਾਰ ਦੇ ਕੀਰਤਨ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ ਦਾ ਕੀਰਤਨੀ ਜੱਥਾ ਸੰਗਤਾਂ ਨੂੰ ਆਸਾ ਜੀ ਦੀ ਵਾਰ ਦਾ ਕੀਰਤਨ ਸ੍ਰਵਨ ਕਰਵਾਉਣਗੇ। ਅਤੇ ਗਿਆਨੀ ਹਰਪ੍ਰੀਤ ਸਿੰਘ ਜੀ ਲੁੱਧਿਆਣੇ ਵਾਲੇ ਸੰਗਤਾਂ ਨੂੰ 84 ਦੇ ਹੋਏ ਘੱਲੂਘਾਰੇ ਵਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਨਗੇ।
ਸ਼ਾਮ ਦੇ ਸਮਾਗਮ ਵਿੱਚ ਗਿਆਨੀ ਸੰਦੀਪ ਸਿੰਘ ਜੀ ਜਵੱਦੀ ਟਕਸਾਲ ਵਾਲੇ ਸੰਗਤਾਂ ਨੂੰ ਸੂਰਜ ਪ੍ਰਕਾਸ਼ ਦੀ ਕਥਾ ਅਤੇ ਇਤਿਹਾਸ ਵਾਰੇ ਜਾਣੂ ਕਰਵਾਉਣਗੇ। ਸੋਧਰ ਰਹਿਰਾਸ ਦੀ ਚੌਕੀ ਤੋਂ ਬਾਅਦ
ਪੰਥ ਪ੍ਰਸਿੱਧ ਪ੍ਰਚਾਰਕ ਗਿਆਨੀ ਕਰਨਵੀਰ ਸਿੰਘ ਜੀ ਬੱਸੀ ਸੰਗਤਾਂ ਨੂੰ ਰਾਤ 7/15 ਤੋਂ ਰਾਤ 8/15 ਤੱਕ 84 ਵਿੱਚ ਹੋਏ ਘੱਲੂਘਾਰੇ ਦੇ ਸੰਬੰਧ ਵਿੱਚ ਵਿਸਥਾਰ ਨਾਲ ਦੱਸਣਗੇ ਅਤੇ ਪੰਥ ਪ੍ਰਸਿੱਧ ਰਾਗੀ ਭਾਈ ਜਸਵੰਤ ਸਿੰਘ ਜੀ ਸ਼੍ਰੋਮਣੀ ਰਾਗੀ (ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ) ਵਾਲੇ ਸੰਗਤਾਂ ਨੂੰ ਰਾਤ 8/15 ਤੋਂ 9/15 ਤੱਕ ਗੁਰਬਾਣੀ ਦੇ ਰਾਸਭੀਨੇ ਕੀਰਤਨ ਰਾਹੀਂ ਨਿਹਾਲ ਕਰਨਗੇ।
ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਸੰਗਤਾਂ ਨੂੰ ਬੇਨਤੀ ਕਰਦੀਆਂ ਕਿਹਾ ਕੀ ਟਾਈਮ ਸਿਰ ਗੁਰੂ ਘਰ ਆਕੇ ਕਥਾ ਕੀਰਤਨ ਦਾ ਲਾਹਾ ਲਉ ਅਤੇ ਆਪਣਾ ਜੀਵਨ ਸਫਲਾਂ ਕਰੋ ਅਰਦਾਸ ਹੁਕਮਨਾਮੇ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਏ ਜਾਣਗੇ।
ਮਿੱਟਿੰਗ ਵਿੱਚ ਸ਼ਾਮਿਲ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੇਅਰਮੈਨ ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਬਲਬੀਰ ਸਿੰਘ ਗੁਰਦੀਪ ਸਿੰਘ ਕਾਲੜਾ ਜਗਮੋਹਨ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ ਸਰਬਜੀਤ ਸਿੰਘ ਚਗਰ ਤਰਲੋਕ ਸਿੰਘ ਸੱਚਦੇਵਾ ਦਰਸ਼ਨ ਸਿੰਘ ਯਸ਼ਪਾਲ ਸਿੰਘ
