ਭਾਰਤ ਭੂਸ਼ਣ ਆਸ਼ੂ ਨਾਲ ਜੁੜੀ ਵੱਡੀ ਖਬਰ;ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਵਿਜੀਲੈਂਸ ਸਸਪੈਂਡ

ਨਿਊਜ਼ ਪੰਜਾਬ

6 ਜੂਨ 2025-

ਲੁਧਿਆਣਾ ਪੱਛਮੀ ਤੋਂ ਚੋੜ ਲੜ ਰਹੇ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲੇ ਐਸਐਸਪੀ ਵਿਜੀਲੈਂਸ ਜਗਤ ਪ੍ਰੀਤ ਸਿੰਘ ਨੂੰ ਹੀ ਪੰਜਾਬ ਸਰਕਾਰ ਦੇ ਵੱਲੋਂ ਸਸਪੈਂਡ ਕਰ ਦਿੱਤਾ ਗਿਆ ਹੈ। ਸੂਤਰਾਂ ਦੇ ਹਵਾਲੇ ਨਾਲ ਇਹ ਖ਼ਬਰ ਸਾਹਮਣੇ ਆਈ ਹੈ ਕਿ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ। ਸੂਤਰਾਂ ਅਨੁਸਾਰ, ਐਸਐਸਪੀ ਅਤੇ ਭਾਰਤ ਭੂਸ਼ਣ ਆਸ਼ੂ ਵਿਚਕਾਰ ਸਿੱਧੀ ਗੱਲਬਾਤ ਚੱਲ ਰਹੀ ਸੀ। ਦੋਹਾਂ ਵਿਚਕਾਰ ਪੁਰਾਣੇ ਸਬੰਧ ਵੀ ਸਾਹਮਣੇ ਆਏ ਹਨ। ਸੂਤਰਾਂ ਅਨੁਸਾਰ, ਆਸ਼ੂ ਹੀ ਇਸ ਅਧਿਕਾਰੀ ਨੂੰ ਡੀਐਸਪੀ ਦੇ ਅਹੁਦੇ ‘ਤੇ ਨਿਯੁਕਤ ਕਰਨ ਵਾਲਾ ਪਹਿਲਾ ਵਿਅਕਤੀ ਸੀ।