ਪੰਜਾਬ ਦੇ ਇਸ ਇਲਾਕੇ’ ਚ ਸ਼ਰਾਬ ਦੀ ਵਿਕਰੀ ਅਤੇ ਸੇਵਨ ‘ਤੇ ਪਾਬੰਦੀ, ਸਖ਼ਤ ਹੁਕਮ ਜਾਰੀ

ਨਿਊਜ਼ ਪੰਜਾਬ

ਲੁਧਿਆਣਾ,7 ਜੂਨ 2025

ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਹੋਣ ਵਾਲੀ ਉਪ ਚੋਣ ਦੇ ਮੱਦੇਨਜ਼ਰ, ਆਬਕਾਰੀ ਵਿਭਾਗ ਨੇ 17 ਜੂਨ ਨੂੰ ਸ਼ਾਮ 7 ਵਜੇ ਤੋਂ 19 ਜੂਨ ਨੂੰ ਸ਼ਾਮ 6 ਵਜੇ ਤੱਕ ‘ਡਰਾਈ ਡੇ’ ਐਲਾਨਦੇ ਹੋਏ ਅਤੇ 23 ਜੂਨ ਨੂੰ ਗਿਣਤੀ ਵਾਲੇ ਦਿਨ ਤੱਕ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

ਵਿਭਾਗ ਦੇ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਇਹ ਹੁਕਮ ਵਿਧਾਨ ਸਭਾ ਹਲਕੇ ਦੇ ਆਲੇ-ਦੁਆਲੇ ਦੇ ਤਿੰਨ ਕਿਲੋਮੀਟਰ ਦੇ ਖੇਤਰ ਵਿੱਚ ਲਾਗੂ ਹੋਣਗੇ। ਜੋਰਵਾਲ ਨੇ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਹਨ। ਉਨ੍ਹਾਂ ਕਿਹਾ ਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਅਤੇ ਇਸ ਦੇ ਨਾਲ ਲੱਗਦੇ 3 ਕਿਲੋਮੀਟਰ ਦੇ ਖੇਤਰ ਵਿੱਚ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ। ਨਿਰਧਾਰਤ ਸਮੇਂ ਦੌਰਾਨ ਇਨ੍ਹਾਂ ਖੇਤਰਾਂ ਵਿੱਚ ਸ਼ਰਾਬ ਦੀ ਵਿਕਰੀ, ਵੰਡ ਅਤੇ ਸੇਵਨ ‘ਤੇ ਪੂਰਨ ਪਾਬੰਦੀ ਹੋਵੇਗੀ।

ਇਸ ਲਈ, ਸਾਰੇ ਸਬੰਧਤ ਅਧਿਕਾਰੀਆਂ ਅਤੇ ਸੰਸਥਾਵਾਂ ਨੂੰ ਇਨ੍ਹਾਂ ਪਾਬੰਦੀਆਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਲੁਧਿਆਣਾ ਪੱਛਮੀ ਉਪ ਚੋਣ ਲਈ ਵੋਟਿੰਗ 19 ਜੂਨ ਨੂੰ ਹੋਵੇਗੀ ਅਤੇ ਵੋਟਾਂ ਦੀ ਗਿਣਤੀ 23 ਜੂਨ ਨੂੰ ਹੋਵੇਗੀ।