ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਦੇ GNDU ਵਿੱਚ ਕਿਸਾਨਾਂ ਨੂੰ ਦੇਣਗੇ ਕਰਜ਼ਾ ਮੁਆਫ਼ੀ ਸਰਟੀਫਿਕੇਟ 

ਨਿਊਜ਼ ਪੰਜਾਬ

8 ਜੂਨ 2025

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਐਤਵਾਰ ਨੂੰ ਅੰਮ੍ਰਿਤਸਰ ਦਾ ਦੌਰਾ ਕਰਨਗੇ। ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਹਾਲ ਵਿਖੇ ਹੋਣ ਵਾਲੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ। ਇਸ ਮੌਕੇ ਮੁੱਖ ਮੰਤਰੀ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ (PSCARD) ਵੱਲੋਂ ਮੁਆਫ ਕੀਤੇ ਗਏ ਕਰਜ਼ਿਆਂ ਦੇ ਲਾਭਪਾਤਰੀਆਂ ਨੂੰ ਕਰਜ਼ਾ ਮੁਆਫੀ ਸਰਟੀਫਿਕੇਟ ਵੰਡਣਗੇ।

ਇਹ ਪ੍ਰੋਗਰਾਮ ਰਾਜ ਸਰਕਾਰ ਦੀ ਕਿਸਾਨ ਭਲਾਈ ਨੀਤੀ ਦਾ ਇੱਕ ਮਹੱਤਵਪੂਰਨ ਹਿੱਸਾ ਹੈ, ਜਿਸ ਤਹਿਤ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਕਰਜ਼ਾ ਮੁਆਫ਼ੀ ਕੀਤੀ ਗਈ ਹੈ। ਇਸ ਪਹਿਲਕਦਮੀ ਨਾਲ ਰਾਜ ਦੇ ਹਜ਼ਾਰਾਂ ਕਿਸਾਨ ਪਰਿਵਾਰਾਂ ਨੂੰ ਰਾਹਤ ਮਿਲੀ ਹੈ।

ਇਹ ਕਰਜ਼ਾ ਮੁਆਫ਼ੀ ਯੋਜਨਾ ਪੰਜਾਬ ਸਰਕਾਰ ਦੀਆਂ ਤਰਜੀਹਾਂ ਵਿੱਚੋਂ ਇੱਕ ਹੈ। ਇਸ ਨਾਲ ਨਾ ਸਿਰਫ਼ ਕਿਸਾਨਾਂ ਨੂੰ ਵਿੱਤੀ ਰਾਹਤ ਮਿਲੀ ਹੈ ਸਗੋਂ ਉਨ੍ਹਾਂ ਦਾ ਮਨੋਬਲ ਵੀ ਵਧਿਆ ਹੈ। ਸਰਕਾਰ ਦਾ ਉਦੇਸ਼ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕਰਨਾ ਅਤੇ ਕਿਸਾਨਾਂ ਦੀ ਆਰਥਿਕ ਸਥਿਤੀ ਵਿੱਚ ਸੁਧਾਰ ਕਰਨਾ ਹੈ।