ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਫੇਰ ਸਨੌਰ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਵੇਗੀ : ਵਿਧਾਇਕ ਪਠਾਣਮਾਜਰਾ

ਨਿਊਜ਼ ਪੰਜਾਬ

8 ਜੂਨ 2025

ਵਿਧਾਨ ਸਭਾ ਹਲਕਾ ਸਨੌਰ ਅਧੀਨ ਪੈਂਦੀ ਸਬ ਡਵੀਜ਼ਨ ਦੁੱਧਨਸਾਧਾਂ ਦੇ ਨਵੇਂ ਬਣੇ ਕੰਪਲੈਕਸ ਦਾ ਉਦਘਾਟਨ ਅੱਜ (9 ਜੂਨ) ਸਵੇਰੇ 9 ਵਜੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨ ਆ ਰਹੇ ਹਨ ਇਸ ਸਬੰਧੀ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਤਹਿਸੀਲ ਕੰਪਲੈਕਸ ਅਤੇ ਦੁੱਧਨਸਾਧਾਂ ਅਨਾਜ ਮੰਡੀ ਵਿੱਚ ਚੱਲ ਰਹੀਆਂ ਤਿਆਰੀਆਂ ਦਾ ਜਾਇਜਾ ਲਿਆ। ਇਸ ਮੌਕੇ ਉਹਨਾਂ ਨਾਲ ਪ੍ਰਸ਼ਾਸਨ ਦੇ ਸਾਰੇ ਅਧਿਕਾਰੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ.ਪੀ ਵੈਭਵ ਚੌਧਰੀ, ਐਸਪੀ ਪਰਵਿੰਦਰ ਸਿੰਘ ਚੀਮਾ, ਏ.ਡੀ.ਸੀ ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਰਾਜਪੁਰਾ ਅਵਿਕੇਸ਼ ਗੁਪਤਾ,ਕ੍ਰਿਪਾਲਵੀਰ ਸਿੰਘ ਐਸ.ਡੀ.ਐਮ. ਦੂੱਧਨਸਾਧਾਂ ਵੀ ਮੌਜੂਦ ਸਨ।

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਬ ਡਵੀਜ਼ਨ ਦੁੱਧਨਸਾਧਾਂ ਦੇ ਨਵੇਂ ਬਣੇ ਕੰਪਲੈਕਸ ਦਾ ਉਦਘਾਟਨ ਕਰਨ ਉਪਰੰਤ ਅਨਾਜ ਮੰਡੀ ਦੁੱਧਨਸਾਧਾਂ ਵਿਖੇ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਨਗੇ। ਵਿਧਾਇਕ ਪਠਾਣਮਾਜਰਾ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਦਿਨ ਰਾਤ ਇੱਕ ਕਰ ਰਹੇ ਹਨ। ਵਿਧਾਇਕ ਪਠਾਣਮਾਜਰਾ ਨੇ ਇਲਾਕੇ ਦੀ ਸੰਗਤ ਅਤੇ ਪੰਚਾਂ ਸਰਪੰਚਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਸਮਾਗਮ ਵਿੱਚ ਹਾਜਰੀ ਲਵਾਉਣ। ਇਸ ਮੌਕੇ ਉਨ੍ਹਾਂ ਹਲਕਾ ਨਿਵਾਸੀਆਂ ਨੂੰ ਸਮੇਂ ਸਿਰ ਸਮਾਗਮ ਵਿੱਚ ਪੁੱਜਣ ਦੀ ਅਪੀਲ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ.ਪੀ ਵੈਭਵ ਚੌਧਰੀ, ਐਸਪੀ ਪਰਵਿੰਦਰ ਸਿੰਘ ਚੀਮਾ, ਏ.ਡੀ.ਸੀ ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਰਾਜਪੁਰਾ ਅਵਕੇਸ਼ ਗੁਪਤਾ,ਕ੍ਰਿਪਾਲਵੀਰ ਸਿੰਘ ਐਸ.ਡੀ.ਐਮ. ਦੂੱਧਨਸਾਧਾਂ, ਜ਼ਿਲ੍ਹਾ ਟ੍ਰੈਫਿਕ ਇੰਚਾਰਜ਼ ਕਰਨਵੀਰ ਸਿੰਘ, ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ ਭਿੰਡਰ ਥਾਣਾ ਮੁਖੀ ਜੁਲਕਾਂ, ਹਰਦੇਵ ਸਿੰਘ ਘੜਾਮ ਪ੍ਰਧਾਨ ਟਰੱਕ ਯੂਨੀਅਨ, ਬੀਡੀਪੀਓ ਭੁਨਰਹੇੜੀ ਸੰਦੀਪ ਸਿੰਘ, ਬੀਡੀਪੀਓ ਸਨੌਰ ਮਨਦੀਪ ਸਿੰਘ ਉਪਲ, ਬੀਡੀਪੀਓ ਪਟਿਆਲਾ ਦਿਹਾਤੀਸੁਖਵਿੰਦਰ ਸਿੰਘ ਟਿਵਾਣਾਂ, ਬਲਜਿੰਦਰ ਸਿੰਘ ਨੰਦਗਡ਼੍ਹ, ਗੁਰਪ੍ਰੀਤ ਗੂਰੀ ਪੀ.ਏ. ਗੁਰਪਿੰਦਰ ਨੰਦਗੜ੍ਹ,ਸਾਜਨ ਢਿੱਲੋਂ, ਗੁਰਵਿੰਦਰ ਸਿੰਘ ਮਿਹੋਣ, ਮਨਿੰਦਰ ਫਰਾਂਸਵਾਲਾਂ, ਬਲਿਹਾਰ ਸਿੰਘ ਚੀਮਾ, ਡਾ. ਕਰਮ ਸਿੰਘ ਰਾਜਗਡ਼੍ਹ, ਗੁਰਵਿੰਦਰ ਸਿੰਘ ਚੌਂਕੀ ਇੰਚਾਰਜ ਰੋਹਡ਼, ਸਾਹਿਲ ਜਿੰਦਲ, ਮਿਲਨਦੀਪ ਸਿੰਘ, ਭੁਪਿੰਦਰ ਸਿੰਘ ਦੁੱਧਨ, ਲਾਡੀ ਛੰਨਾਂ, ਹੈਰੀ ਤਾਜਲਪੁਰ, ਕਰਮ ਸਿੰਘ ਨੰਬਰਦਾਰ ਅਤੇ ਪੰਚ ਸਰਪੰਚ ਹਾਜ਼ਰ ਸਨ।

ਫੋਟੋ ਕੈਪਸ਼ਨ: ਅਨਾਜ ਮੰਡੀ ਦੁਧਨਸਾਦਾਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਪਟਿਆਲਾ ਪ੍ਰੀਤੀ ਯਾਦਵ, ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਹੋਰ ਪ੍ਰਸ਼ਾਸਨੀਕ ਅਧਿਕਾਰੀ