ਪੰਜਾਬ ਦੇ CM ਮਾਨ ਦਾ ਵੱਡਾ ਤੋਹਫਾ;20 ਜੂਨ ਨੂੰ ਪੰਜਾਬ ‘ ਚ ਸ਼ੂਰੂ ਹੋਣਗੀਆ Online ਰਜਿਸਟਰੀਆ

ਨਿਊਜ਼ ਪੰਜਾਬ

10 ਜੂਨ 2025

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਵਾਰ ਫਿਰ ਭ੍ਰਿਸ਼ਟਾਂ ‘ਤੇ ਵੱਡਾ ਹਮਲਾ ਬੋਲਿਆ ਅਤੇ ਉਨ੍ਹਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਰਿਸ਼ਵਤ ਲੈਣਾ ਬੰਦ ਕਰ ਦੇਣ ਨਹੀਂ ਤਾਂ ਸਰਕਾਰ ਕਿਸੇ ਨੂੰ ਵੀ ਨਹੀਂ ਬਖਸ਼ੇਗੀ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਕੈਂਸਰ ਵਾਂਗ ਹੈ ਜਿਸਦਾ ਇਲਾਜ ਸਰਕਾਰ ਕਰ ਰਹੀ ਹੈ ਪਰ ਸਰਕਾਰ ਨੂੰ ਲੋਕਾਂ ਦੇ ਸਹਿਯੋਗ ਦੀ ਲੋੜ ਹੈ।

ਮੁੱਖ ਮੰਤਰੀ ਜ਼ਿਲ੍ਹਾ ਪਟਿਆਲਾ ਦੇ ਸਨੌਰ ਵਿਧਾਨ ਸਭਾ ਹਲਕੇ ਦੇ ਦੁੱਧਨਸਾਢਾ ਵਿਖੇ 8.55 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਤਹਿਸੀਲ ਕੰਪਲੈਕਸਨਿਊਜ਼ ਹੈਦਾ ਉਦਘਾਟਨ ਕਰਨ ਤੋਂ ਬਾਅਦ ਆਪਣੇ ਵਿਚਾਰ ਪ੍ਰਗਟ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਸਰਕਾਰ ਨੇ ਆਰਥਿਕ ਹਾਲਤ ਵਿੱਚ ਸੁਧਾਰ ਕੀਤਾ ਹੈ, ਉੱਥੇ ਹੀ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੀ ਹਾਲਤ ਵਿੱਚ ਵੀ ਸੁਧਾਰ ਕੀਤਾ ਹੈ। ਹੁਣ ਤਹਿਸੀਲਾਂ ਵਿੱਚ ਰਜਿਸਟ੍ਰੇਸ਼ਨ ਅਤੇ ਤਬਾਦਲੇ ਇੱਕੋ ਛੱਤ ਹੇਠ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ 20 ਜੂਨ ਤੱਕ ਸਾਰੇ ਜ਼ਿਲ੍ਹਿਆਂ ਵਿੱਚ ਔਨਲਾਈਨ ਰਜਿਸਟ੍ਰੇਸ਼ਨ ਦੀ ਪ੍ਰਣਾਲੀ ਸ਼ੁਰੂ ਹੋ ਜਾਵੇਗੀ। ਹੁਣ ਲੋਕ 500 ਰੁਪਏ ਦੀ ਫੀਸ ਦੇ ਕੇ ਤਹਿਸੀਲ ਦੇ ਸੇਵਾ ਕੇਂਦਰਾਂ ਵਿੱਚ ਜਾ ਕੇ ਆਪਣੀ ਰਜਿਸਟਰੀ ਲਿਖਵਾ ਸਕਣਗੇ। ਰਜਿਸਟਰੀ ਕਿਸੇ ਵੀ ਭਾਸ਼ਾ ਵਿੱਚ ਲਿਖੀ ਜਾ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਰਾਹੀਂ ਕਮਾਇਆ ਪੈਸਾ ਟਿਕਦਾ ਨਹੀਂ।