4 ਲੱਖ ਫਾਲੋਅਰਜ਼ ਵਾਲੀ Insta Queen ਦੀ ਲਾਸ਼ ਕਾਰ’ਚੋਂ ਮਿਲੀ, ਬਠਿੰਡਾ ਦੇ ਆਦੇਸ਼ ਹਸਪਤਾਲ ਦੀ ਪਾਰਕਿੰਗ ਕਾਰ’ਚੋਂ ਮਿਲੀ ਲਾਸ਼ 

ਨਿਊਜ਼ ਪੰਜਾਬ

12 ਜੂਨ 2025

ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਤੇ ਇੰਸਟਾਗ੍ਰਾਮ ਉਤੇ ਭਾਬੀ ਕਮਲ ਕੌਰ ਦੇ ਨਾਮ ਨਾਲ ਮਸ਼ਹੂਰ ਕੰਚਨ ਕੁਮਾਰੀ ਦੀ ਬਠਿੰਡਾ ਮੈਡੀਕਲ ਯੂਨੀਵਰਸਿਟੀ ਦੇ ਨੇੜੇ ਪਾਰਕਿੰਗ ਵਿਚ ਬੰਦ ਗੱਡੀ ਵਿਚ ਲਾਸ਼ ਮਿਲੀ ਹੈ। ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਿਆ ਹੈ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਕਮਲ ਕੌਰ ਦੀ ਲਾਸ਼ ਲਗਭਗ ਦੋ ਤੋਂ ਤਿੰਨ ਦਿਨ ਪੁਰਾਣੀ ਦੱਸੀ ਜਾ ਰਹੀ ਹੈ। ਜਦੋਂ ਇਲਾਕੇ ਵਿੱਚੋਂ ਬਦਬੂ ਆਉਣ ਲੱਗੀ ਤਾਂ ਲੋਕਾਂ ਨੇ ਪੁਲਸ ਨੂੰ ਸੂਚਿਤ ਕੀਤਾ ਅਤੇ ਉਸ ਤੋਂ ਬਾਅਦ ਉਸਦੀ ਲਾਸ਼ ਮਿਲੀ। ਪੁਲਸ ਜਾਂਚ ਕਰ ਰਹੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਲਿਜਾਇਆ ਗਿਆ ਹੈ। ਦੱਸ ਦਈਏ ਕਿ ਕੰਚਨ ਕੁਮਾਰੀ ਉਰਫ ਕਮਲ ਕੌਰ ਭਾਬੀ ਲੁਧਿਆਣਾ ਦੀ ਰਹਿਣ ਵਾਲੀ ਸੀ। ਕੰਚਨ ਕੁਮਾਰੀ ਸੋਸ਼ਲ ਮੀਡੀਆ ਉਤੇ ਅਸ਼ਲੀਲ ਵੀਡਿਓਜ਼ ਕਾਰਨ ਚਰਚਾ ਵਿਚ ਰਹਿੰਦੀ ਸੀ। ਇੰਸਟਾਗ੍ਰਾਮ ਉਤੇ ਕਮਲ ਕੌਰ ਉਰਫ ਕੰਚਨ ਕੁਮਾਰੀ ਦੇ 383K ਫੋਲੋਵਰਸ ਹਨ। ਅਤੇ ਕਮਲ ਕੌਰ Youtube ਤੇ ਵੀ ਪੂਰੀ ਤਰੀਕੇ ਨਾਲ ਸਰਗਰਮ ਸੀ।ਪੁਲਸ ਸੂਤਰਾਂ ਦੇ ਅਨੁਸਾਰ, ਉਸਦੀ ਹੱਤਿਆ ਸ਼ਾਇਦ ਕਿਤੇ ਹੋਰ ਕੀਤੀ ਗਈ ਸੀ ਅਤੇ ਉਸਦੀ ਲਾਸ਼ ਨੂੰ ਲੁਧਿਆਣਾ ਜ਼ਿਲ੍ਹੇ ਵਿੱਚ ਰਜਿਸਟਰਡ ਇੱਕ ਕਾਰ ਵਿੱਚ ਲਿਜਾਇਆ ਗਿਆ ਸੀ, ਜਿਸ ਤੋਂ ਬਾਅਦ ਉਸਨੂੰ ਆਦੇਸ਼ ਮੈਡੀਕਲ ਯੂਨੀਵਰਸਿਟੀ ਦੇ ਪਾਰਕਿੰਗ ਖੇਤਰ ਵਿੱਚ ਛੱਡ ਦਿੱਤਾ ਗਿਆ ਸੀ।

ਗੱਡੀ ਛੱਡ ਕੇ ਮੌਕੇ ਤੋਂ ਭੱਜਣ ਵਾਲੇ ਸ਼ੱਕੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਇਹ ਦੱਸਿਆ ਗਿਆ ਸੀ ਕਿ ਜਿਸ ਗੱਡੀ ਵਿੱਚ ਲਾਸ਼ ਮਿਲੀ ਸੀ, ਉਸ ਦੀ ਨੰਬਰ ਪਲੇਟ ਲੁਧਿਆਣਾ ਦੀ ਸੀ, ਪਰ ਪੁਲਿਸ ਨੂੰ ਸ਼ੱਕ ਹੈ ਕਿ ਇਹ ਨੰਬਰ ਜਾਅਲੀ ਹੋ ਸਕਦਾ ਹੈ। ਇਸ ਸਬੰਧ ਵਿੱਚ, ਲੁਧਿਆਣਾ ਆਰਟੀਓ ਤੋਂ ਵਾਹਨ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ, ਅਤੇ ਇੱਕ ਪੁਲਿਸ ਟੀਮ ਲੁਧਿਆਣਾ ਭੇਜੀ ਗਈ ਹੈ। ਪੁਲਿਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ – ਕਤਲ ਦਾ ਕਾਰਨ, ਪਛਾਣ ਲੁਕਾਉਣ ਦੀ ਕੋਸ਼ਿਸ਼ ਅਤੇ ਲਾਸ਼ ਨੂੰ ਇੱਥੇ ਲਿਆਉਣ ਅਤੇ ਲੁਕਾਉਣ ਦੇ ਪਿੱਛੇ ਦਾ ਮਨੋਰਥ