ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਆਯੋਜਿਤ
ਲੁਧਿਆਣਾ, 12 ਜੂਨ ( ਆਰ ਐਸ ਖ਼ਾਲਸਾ ) ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਹਰਨਾਮ ਨਗਰ ਟਾਊਨ ਲੁਧਿਆਣਾ ਦੀ ਪ੍ਰਬੰਧਕ ਕਮੇਟੀ ਵੱਲੋ ਗੁਰਦੁਆਰਾ ਸਾਹਿਬ ਵਿਖੇ ਅੱਜ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਸ ਅੰਦਰ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਆਪਣੀਆਂ ਹਾਜ਼ਰੀਆਂ ਭਰ ਕੇ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਆਪਣਾ ਸਿੱਜਦਾ ਤੇ ਸਤਿਕਾਰ ਅਰਪਿਤ ਕੀਤਾ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਯੋਜਿਤ ਕੀਤੇ ਗਏ ਮਹਾਨ ਗੁਰਮਤਿ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਬਖਸ਼ੀਸ਼ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ,ਸਮੇਤ ਪੰਥ ਦੇ ਕਈ ਪ੍ਰਮੁੱਖ ਕੀਰਤਨੀ ਜੱਥਿਆਂ ਅਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਦੇ ਕੀਰਤਨੀ ਜੱਥੇ ਨੇ ਵਿਸ਼ੇਸ਼ ਤੌਰ ਤੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ‘।ਇਸ ਦੌਰਾਨ ਗੁਰਮਤਿ ਸਮਾਗਮ ਵਿੱਚ ਉਚੇਚੇ ਤੌਰ ਤੇ ਪੁੱਜੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਸ.ਪਰਮਜੀਤ ਸਿੰਘ ਸਰਨਾ ਨੇ ਜਿੱਥੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ, ਉੱਥੇ ਨਾਲ ਹੀ
ਸੰਗਤਾਂ ਨੂੰ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋ ਬਖਸ਼ੇ ਮੀਰੀ- ਪੀਰੀ ਦੇ ਸਿਧਾਂਤਾਂ ਨਾਲ ਵੱਧ ਤੋ ਵੱਧ ਜੁੜਨ ਦੀ ਤਾਕੀਦ ਵੀ ਕੀਤੀ।ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ.ਗੁਰਮੀਤ ਸਿੰਘ ਸਲੂਜਾ ਨੇ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਕਿਹਾ ਕਿ ਅੱਜ ਲੋੜ ਹੈ,ਅਸੀਂ ਸ਼੍ਰੀ ਗੁਰੁ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਉਨ੍ਹਾਂ ਦੇ ਬਖਸ਼ੇ ਸਿਧਾਂਤਾਂ ਤੇ ਫ਼ਲਸਫ਼ੇ ਨੂੰ ਹਿਰਦਿਆਂ ਵਿਚ ਵਸਾ ਕੇ ਲੋਕਾਈ ਦੀ ਸੇਵਾ ਵਿੱਚ ਜੁਟ ਜਾਈਏ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਗੁਰਮਤਿ ਸਮਾਗਮ ਨੂੰ ਇੱਕ ਉਪਦੇਸ਼ਕ ਸਮਾਗਮ ਦੱਸਦਿਆਂ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ ,ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ।ਇਸ ਦੌਰਾਨ
ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ.ਗੁਰਮੀਤ ਸਿੰਘ ਸਲੂਜਾ ਤੇ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਬਲਦੇਵ ਸਿੰਘ, ਗੁਰਚਰਨ ਸਿੰਘ ਚੰਨ ਸੀਨੀਅਰ ਮੀਤ ਪ੍ਰਧਾਨ, ਅਮਰਜੀਤ ਸਿੰਘ ਟੋਨੀ ਮੱਕੜ,ਕੁਲਵਿੰਦਰ ਸਿੰਘ ਲਾਡੀ ਦਿਲਜੰਗ ਸਿੰਘ, ਅਮਰਜੀਤ ਸਿੰਘ ਪਰੂਥੀ, ਜਗਤਾਰ ਸਿੰਘ ਸੋਨੀ, ਮਹਿੰਦਰਪਾਲ ਸਿੰਘ ਗਲਹੋਤਰਾ,ਕੁਲਦੀਪ ਸਿੰਘ ਦੀਪਾ, ਭੁਪਿੰਦਰ ਸਿੰਘ ਸਲੂਜਾ, ਰਜਿੰਦਰ ਸਿੰਘ ਸਲੂਜਾ, ਨੇ ਜੈਕਾਰਿਆਂ ਦੀ ਗੂੰਜ ਵਿੱਚ ਸ.ਪਰਮਜੀਤ ਸਿੰਘ ਸਰਨਾ ਅਤੇ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ਤੇ ਨਾਲ ਆਈਆਂ ਪ੍ਰਮੁੱਖ ਸ਼ਖਸ਼ੀਅਤਾਂ ਜਿੰਨ੍ਹਾਂ ਵਿੱਚ ਸੀਨੀਅਰ ਅਕਾਲੀ ਆਗੂ ਬਾਬਾ ਅਜੀਤ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ ਮੈਬਰ ਸ਼੍ਰੋਮਣੀ ਕਮੇਟੀ,ਜੱਥੇਦਾਰ ਤਰਨਜੀਤ ਸਿੰਘ ਨਿਮਾਣਾ, ਨੂਰਜੋਤ ਸਿੰਘ ਮਕੱੜ ਨੂੰ ਸਿਰਪਾਉ ਤੇ ਦੁਸ਼ਾਲੇ ਭੇਟ ਕਰਕੇ ਸਨਮਾਨਿਤ ਕੀਤਾ। ਇਸ ਸਮੇਂ ਉਨ੍ਹਾਂ ਦੇ ਨਾਲ ਸੁਰਿੰਦਰਪਾਲ ਸਿੰਘ ਜਸਬੀਰ ਸਿੰਘ ਜੇ ਸੰਨਜ਼, ਹਰਕ੍ਰਿਸ਼ਨ ਸਿੰਘ ਮਕੱੜ,ਹਰਮਨਦੀਪ ਸਿੰਘ, ਭੁਪਿੰਦਰ ਸਿੰਘ ਛਾਬੜਾ, ਕਵੰਲਜੀਤ ਸਿੰਘ ਛਾਬੜਾ, ਵਿਸ਼ੇਸ਼ ਤੌਰ ਤੇ ਹਾਜਰ ਸਨ।
