ਪੰਜਾਬ ਸਰਕਾਰ ਸੂਬੇ ਵਿੱਚ ਪ੍ਰਾਈਵੇਟ ਸੁਰੱਖਿਆ ਕੰਪਨੀਆਂ ਅਤੇ  ਮੁਲਾਜ਼ਮਾਂ ਦੀਆਂ ਮੁਸ਼ਕਲਾਂ ਹੱਲ ਕਰੇਗੀ – ਲਾਲਜੀਤ ਸਿੰਘ ਭੁੱਲਰ : CAPSI ਪ੍ਰਧਾਨ ਹਰਿੰਦਰ ਸਿੰਘ ਨੇ ਦੱਸੀਆਂ ਸਮੱਸਿਆਵਾਂ 

ਨਿਊਜ਼ ਪੰਜਾਬ

ਲੁਧਿਆਣਾ, 13 ਜੂਨ –ਪੰਜਾਬ ਦੇ ਕੈਬਨਿਟ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਲੁਧਿਆਣਾ ਦੇ ਵੈਸਟ ਹਲਕੇ ਵਿਚ ਹੋਣ ਜਾ ਰਹੀ ਜ਼ਿਮਨੀ ‘ਚੋਣ ਦੌਰਾਨ ‘ਆਪ’ ਉਮੀਦਵਾਰ ਸੰਜੀਵ ਅਰੋੜਾ ਦੇ ਪ੍ਰਚਾਰ ਲਈ ਮੋਰਚਾ ਸੰਭਾਲਿਆ ਹੋਇਆ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹਲਕੇ ਵਿੱਚ ਚੋਣ ਮੀਟਿੰਗਾ ਕਰਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਹੱਕ ਵਿਚ ਫਤਵਾ ਦੇਣ ਲਈ ਲਾਮਬੰਦ ਵੀ ਕਰ ਰਹੇ ਹਨ। ਇਸ ਸਬੰਧੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਦੀ ਵੱਡੀ ਸੰਸਥਾ ਕੈਂਪਸੀ Central Association of Private Security Industry ਪੰਜਾਬ ਦੇ ਪ੍ਰਧਾਨ ਸ੍ਰ. ਹਰਿੰਦਰ ਸਿੰਘ ਨਾਲ KING GROUP SECURITY SERVICES (REGD.) ਦੇ ਦਫਤਰ 709, ਐਚ ਜੇ ਬਲਾਕ, ਭਾਈ ਰਣਧੀਰ ਸਿੰਘ ਨਗਰ, ਫਿਰੋਜ਼ਪੁਰ ਰੋਡ, ਲੁਧਿਆਣਾ ਵਿਖ਼ੇ ਮੀਟਿੰਗ ਕੀਤੀ ਅਤੇ ਲੋਕਾਂ ਦੀਆਂ ਸ਼ਕਾਇਤਾਂ ਅਤੇ ਸੁਝਾਅ ਸੁਣੇ,

ਇਸ ਸਮੇਂ ਉਨ੍ਹਾਂ ਦੇ ਨਾਲ ਪਾਰਟੀ ਆਗੂ ਚੇਅਰਮੈਨ ਦਿਲਬਾਗ ਸਿੰਘ ਸੰਧੂ, ਯੂਥ ਪ੍ਰਧਾਨ ਸ਼ੇਰਾ ਸਰਹਾਲੀ, ਪਹਿਲਵਾਨ ਗੁਰਜੰਟ ਸਿੰਘ, ਮੀਡੀਆ ਇੰਚਾਰਜ ਸੁਖਚੈਨ ਸਿੰਘ ਤੇ ਸੁਖਜਿੰਦਰ ਸਿੰਘ ਰੱਤਾ ਗੁੱਡਾ ਵੀ ਸਨ 

ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਆਮ ਆਦਮੀ -ਪਾਰਟੀ ਲੁਧਿਆਣਾ ਵੈਸਟ ਦੀ ਸੀਟ ‘ਤੇ ਜਿੱਤ ਵੱਲ ਵਧ ਰਹੀ ਹੈ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਗੇ ਕਿਹਾ ਕਿ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਰੀਬ ਤਿੰਨ ਕੁ ਸਾਲ ਦੇ ਕਾਰਜਕਾਲ ਵਿਚ ਹੀ ਹਰੇਕ ਵਰਗ ਦੀ ਭਲਾਈ ਲਈ ਇਤਿਹਾਸਕ ਕੰਮ ਕੀਤੇ ਹਨ 

ਇਸ ਮੌਕੇ ਕੈਂਪਸੀ Central Association of Private Security Industry ਪੰਜਾਬ ਦੇ ਪ੍ਰਧਾਨ ਸ੍ਰ. ਹਰਿੰਦਰ ਸਿੰਘ ਨੇ ਸੁਰੱਖਿਆ ਸਰਵਿਸ ਨਾਲ ਸਬੰਧਿਤ ਮਸਲਿਆਂ ਬਾਰੇ ਕੈਬਨਿਟ ਮੰਤਰੀ ਨਾਲ ਚਰਚਾ ਕੀਤੀ ਅਤੇ ਆ ਰਹੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ, ਕੈਬਨਿਟ ਮੰਤਰੀ ਸ੍ਰ. ਭੁੱਲਰ ਨੇ ਭਰੋਸਾ ਦੁਆਇਆ ਕਿ ਚੋਣ ਤੋਂ ਬਾਅਦ ਸਰਕਾਰ ਵੱਲੋਂ ਪ੍ਰਾਈਵੇਟ ਸੁਰੱਖਿਆ ਕੰਪਨੀਆਂ ਅਤੇ ਮੁਲਾਜ਼ਮਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਪੰਜਾਬ ਸਰਕਾਰ ਹੱਲ ਕਰੇਗੀ ਅਤੇ ਜਲਦੀ ਚੰਡੀਗੜ੍ਹ ਵਿਖ਼ੇ ਮੀਟਿੰਗ ਕਰਾਂਗੇ 

ਇਸ ਸਮੇਂ ਕੈਬਨਿਟ ਮੰਤਰੀ ਸ੍ਰ. ਭੁੱਲਰ ਨੇ ਆਪ ਸਰਕਾਰ ਦੀ ਇਤਿਹਾਸਿਕ ਉਪਲਬੱਧੀਆ ‘ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਨਸ਼ਾ ਮਾਫੀਆ ‘ਤੇ ਸਖ਼ਤ ਕਾਰਵਾਈ ਕੀਤੀ ਗਈ ਹੈ। ਗੈਰ-ਕਾਨੂੰਨੀ ਜਾਇਦਾਦਾ ‘ਤੇ ਬੁਲਡੋਜ਼ਰ ਚਲਾਏ ਗਏ ਅਤੇ ਨਸ਼ਾ ਮੁਕਤੀ ਯਾਤਰਾ ਵਿਚ ਲੋਕ ਨਸ਼ਿਆ ਦੇ ਖ਼ਿਲਾਫ਼ ਲਾਮਬੰਦ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ‘ਚ ਇਨਕਲਾਬ ਲਿਆਂਦਾ ਹੈ। ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਹੈ ਤੇ 12 ਹਜਾਰ 700 ਅਧਿਆਪਕ ਪੱਕੇ ਕੀਤੇ ਗਏ।

ਸਿੱਖਿਆ ਕਰਾਤੀ ਤਹਿਤ ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ ਹੈ, ਕੈਬਨਿਟ ਮੰਤਰੀ ਸ੍ਰ. ਭੁੱਲਰ ਨੇ ਕਿਹਾ ਕਿ ਇਲਾਕੇ ਦੇ ਲੋਕ ਪਾਰਟੀ ਨਾਲ ਚੱਟਾਨ ਵਾਂਗ ਖੜੇ ਹਨ