ਬਠਿੰਡਾ ਪੁਲਿਸ ਨੇ ਵੱਡੀ ਕਾਰਵਾਈ: ਅੰਮ੍ਰਿਤਪਾਲ ਸਿੰਘ ਮਹਿਰੋਂ ਖਿਲਾਫ਼ ਲੁੱਕ-ਆਊਟ ਜਾਰੀ ਕੀਤਾ,ਜਾਣੋਂ…. ਪੂਰਾ ਮਾਮਲਾ

ਨਿਊਜ਼ ਪੰਜਾਬ

14 ਜੂਨ 2025

ਬਠਿੰਡਾ ਪੁਲਿਸ ਨੇ ਅਸ਼ਲੀਲ ਕੰਟੈਂਟ ਨੂੰ ਲੈ ਕੇ ਸੋਸ਼ਲ ਮੀਡੀਆ ਇੰਫਲੂੈਂਸਰ ਕਮਲ ਕੌਰ ਭਾਬੀ ਦੇ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਕਤਲ ਦੇ ਮਾਸਟਰਮਾਈਂਡ ਅੰਮ੍ਰਿਤਪਾਲ ਸਿੰਘ ਮਹਿਰੋਂ  ਖਿਲਾਫ਼ ਲੁੱਕ-ਆਊਟ ਨੋਟਿਸ ਜਾਰੀ ਕੀਤਾ ਹੈ। ਦੱਸ ਦਈਏ ਕਿ ਇਸਤੋਂ ਪਹਿਲਾਂ ਪੁਲਿਸ ਨੇ ਕਤਲ ਮਾਮਲੇ ਵਿੱਚ ਮਹਿਰੋਂ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਦਕਿ ਉਹ ਖੁਦ ਫ਼ਰਾਰ ਚੱਲਿਆ ਆ ਰਿਹਾ ਹੈ।

ਇੱਕ ਕੱਟੜਪੰਥੀ ਸਿੱਖ ਆਗੂ, ਅੰਮ੍ਰਿਤਪਾਲ ਸਿੰਘ ਮਹਿਰੋਂ (ਲਗਭਗ 30 ਸਾਲ) ਦਾ ਇੱਕ ਵਿਵਾਦਪੂਰਨ ਅਤੀਤ ਹੈ। ਉਸ ਵਿਰੁੱਧ ਹਿੰਸਾ ਨਾਲ ਸਬੰਧਤ ਕਈ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਇੱਕ ਕਤਲ ਦੀ ਕੋਸ਼ਿਸ਼ ਦਾ ਮਾਮਲਾ ਵੀ ਸ਼ਾਮਲ ਹੈ। ਪੁਲਿਸ ਦੇ ਅਨੁਸਾਰ, ਉਹ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ (ਜੋ ‘ਕਮਲ ਕੌਰ ਭਾਬੀ’ ਵਜੋਂ ਮਸ਼ਹੂਰ ਸੀ) ਦੇ ਕਤਲ ਦਾ ਮੁੱਖ ਸਾਜ਼ਿਸ਼ਕਰਤਾ ਹੈ।