ਨਿਊਜ਼ ਪੰਜਾਬ
ਲੁਧਿਆਣਾ, 15 ਜੂਨ – ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਹਫਤਾਵਾਰੀ ਗੁਰਮਤਿ ਕਥਾ,ਕੀਰਤਨ ਸ਼ਮਾਗਮ ਅਤੇ ਜਪ ਤਪ ਸਮਾਗਮ ਮਿਤੀ 15 ਜੂਨ ਦਿਨ ਐਤਵਾਰ ਦੇ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸ਼ਹਿਯੋਗ ਸਦਕਾ ਕਰਵਾਏ ਜਾਂਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ
ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਸਮਾਗਮ ਵਿੱਚ ਪੰਥ ਪ੍ਰਸਿੱਧ ਕਥਾ ਵਾਚਕ ਅਤੇ ਪੰਥ ਪ੍ਰਸਿੱਧ ਰਾਗੀ ਜਥੇ ਕੀਰਤਨ ਅਤੇ ਕਥਾ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਅਤੇ ਦਿਨ ਐਤਵਾਰ ਸਵੇਰੇ ਅਮ੍ਰਿਤ ਵੇਲੇ ਰੋਜਾਨਾ ਦੀ ਤਰ੍ਹਾਂ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ ਕਿਤੇ ਜਾਣਗੇ ਅਤੇ ਆਸਾ ਜੀ ਦੀ ਵਾਰ ਦੇ ਕੀਰਤਨ ਗੁਰੂ ਘਰ ਦੇ ਹਜੂਰੀ ਰਾਗੀ ਭਾਈ ਜਸਵੰਤ ਸਿੰਘ ਗਗਨਦੀਪ ਸਿੰਘ ਅਤੇ ਅਮਨਦੀਪ ਸਿੰਘ ਜੀ ਸੰਗਤਾ ਨੂੰ ਸ੍ਰਵਣ ਕਰਵਾਉਣਗੇ ਅਤੇ ਗਿਆਨੀ ਹਰਪ੍ਰੀਤ ਸਿੰਘ ਜੀ ਲੁੱਧਿਆਣੇ ਵਾਲੇ ਸੰਗਤਾਂ ਨੂੰ ਸੰਗਰਾਂਦ ਦੇ ਦਿਹਾੜੇ ਵਾਰੇ ਚਾਨਣਾ ਪਾਉਣਗੇ ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਟੁੱਟ ਵਾਰਤਾਏ ਜਾਣਗੇ । ਅਤੇ 12 ਵੱਜੇ ਦੁਪਹਿਰ ਤੋਂ ਜਪ ਤਪ ਸਮਾਗਮ ਆਰੰਭ ਹੋਵੇਗਾ ਜਿਸ ਵਿੱਚ ਬੀਬੀਆਂ ਦਾ ਕੀਰਤਨੀ ਜੱਥਾ ਅਤੇ ਪੰਥ ਪ੍ਰਸਿੱਧ ਰਾਗੀ ਭਾਈ ਸਤਨਾਮ ਸਿੰਘ ਬੇਂਕਾ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲਿਆਂ ਦਾ ਕੀਰਤਨੀ ਜੱਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰੇਗਾ ਸਾਮ ਦੇ ਸਮਾਗਮ ਵਿੱਚ ਪਹਿਲਾਂ ਸੰਦੀਪ ਸਿੰਘ ਜਵੱਦੀ ਟਕਸਾਲ ਵਾਲੇ ਸੰਗਤਾਂ ਨੂੰ ⁶ਸੂਰਜ ਪ੍ਰਕਾਸ਼ ਦੀ ਕਥਾ ਦੀ ਵਿਆਖਿਆ ਕਰਕੇ ਨਿਹਾਲ ਕਰਨਗੇ ਅਤੇ ਸੋਧਰ ਰਹਿਰਾਸ ਦੀ ਚੌਂਕੀ ਤੋਂ ਬਾਅਦ ਪੰਥ ਪ੍ਰਸਿੱਧ ਰਾਗੀ ਭਾਈ ਸਤਨਾਮ ਸਿੰਘ ਬੇਂਕਾ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲੇ ਸਾਮ 7/15ਵਜੈ ਤੋਂ 8/30ਵਜੈ ਤਕ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਸ੍ਰਵਣ ਕਰਵਾਉਣਗੇ ਅਤੇ ਅਤੇ ਸੰਗਤਾਂ ਨੂੰ ਗੁਰੂ ਜੱਸ ਨਾਲ ਜੋੜਨਗੇ। ਅਰਦਾਸ ਹੁਕਮਨਾਮੇ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ ਤੇ ਸੰਗਤਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਟਾਈਮ ਸਿਰ ਗੁਰੂਦਵਾਰਾ ਸਾਹਿਬ ਪਹੁੰਚ ਕੇ ਕਥਾ ਅਤੇ ਕੀਰਤਨ ਦਾ ਆਨੰਦ ਮਾਣੋ ਅਤੇ ਗੁਰੂ ਦੀਆ ਖੁਸੀਆ ਪ੍ਰਾਪਤ ਕਰੋ।
ਮੀਟਿੰਗ ਵਿੱਚ ਸ਼ਾਮਲ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੈਅਰਮੈਨ ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਦਰਸ਼ਨ ਸਿੰਘ ਜਗਮੋਹਨ ਸਿੰਘ ਸਰਬਜੀਤ ਸਿੰਘ ਚਗਰ ਮਲਕੀਤ ਸਿੰਘ ਯਸਪਾਲ ਸ਼ਿੰਘ ਗੁਰਦੀਪ ਸਿੰਘ ਕਾਲੜਾ।

