ਨਿਊਜ਼ ਪੰਜਾਬ
ਲੁਧਿਆਣਾ, 17 ਜੂਨ – ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ, ਫੇਜ਼-1, ਨੇੜੇ C.R.P.F. ਕਲੋਨੀ, ਦੁੱਗਰੀ, ਲੁਧਿਆਣਾ ਵਿਖੇ ਮੰਗਲਵਾਰ ਹਫਤਾਵਾਰੀ ਕੀਰਤਨ ਸਮਾਗਮ ( 17 ਸਤੰਬਰ 2025 ) ਵਿੱਚ ਰਾਤ 7:15 ਤੋਂ 8:30 ਵਜੇ ਤੱਕ ਬੀਬੀ ਅਸ਼ਮੀਤ ਕੌਰ, ਸਹਿਜ ਕੌਰ ਜੀ (ਲੁਧਿਆਣਾ ਵਾਲੇ) ਗੁਰਬਾਣੀ ਦੇ ਇਲਾਹੀ ਕੀਰਤਨ ਦੁਆਰਾ ਸੰਗਤਾਂ ਨੂੰ ਰੱਬੀ ਬਾਣੀ ਨਾਲ ਜੋੜਣ ਗੇ, ਗੁਰੂ ਘਰ ਦੇ ਮੁੱਖ ਸੇਵਾਦਾਰ ਸ੍ਰ. ਕੁਲਵਿੰਦਰ ਸਿੰਘ ਬੈਨੀਪਾਲ ਨੇ ਨਿਊਜ਼ ਪੰਜਾਬ ਨੂੰ ਦੱਸਿਆ ਕਿ ਇਸ ਤੋਂ ਪਹਿਲਾਂ ਸ਼ਾਮ 4 ਵਜੇ ਤੋਂ ਸ਼ਾਮ 6 ਵਜੇ ਤੱਕ ਬੱਚਿਆਂ ਨੂੰ ਸਿੱਖ ਸਿਧਾਂਤਾਂ ਦੀ ਜਾਣਕਾਰੀ ਦੇਣ ਲਈ ਗੁਰਮਤਿ ਕੈਂਪ ਦਾ ਆਯੋਜਿਨ ਹੋਵੇਗਾ
ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਸਾਧ ਸੰਗਤ ਨੂੰ ਸਮੇਂ ਸਿਰ ਹਾਜ਼ਰੀ ਭਰਨ ਦੀ ਬੇਨਤੀ ਕੀਤੀ ਜਾਂਦੀ ਹੈ।
