ਜੇ ਵੋਟਰ ਕਾਰਡ ਨਹੀਂ ਹੈ ਤਾਂ ਇਹ ਸਬੂਤ ਵਿਖਾ ਕੇ ਤੁਸੀਂ ਵੋਟ ਪਾ ਸਕਦੇ ਹੋ – ਭਾਰਤ ਸਰਕਾਰ ਨੇ ਜਾਰੀ ਕੀਤੀ ਲਿਸਟ 

PIB / ਨਿਊਜ਼ ਪੰਜਾਬ

ਨਵੀਂ ਦਿੱਲੀ, 19 ਜੂਨ – ਭਾਰਤ ਸਰਕਾਰ ਅੱਜ ਸਪਸ਼ਟ ਕਰਦਿਆਂ ਇੱਕ ਬਿਆਨ ਜਾਰੀ ਕਰਦਿਆਂ ਹੋ ਰਹੀਆਂ ਜਿਮਨੀ ਚੋਣਾਂ ਸਬੰਧੀ ਚੌਣ ਕਮਿਸ਼ਨ ਵੱਲੋਂ ਜਾਰੀ ਨਿਯਮਾਂ ਦੀ ਲਿਸਟ ਜਾਰੀ ਕੀਤੀ ਹੈ ਕਿ ਵੋਟਰ ਵੋਟ ਪਾਉਣ ਲਈ ਹੇਠਾਂ ਦਿੱਤੇ ਕਿਸੇ ਵੀ ਮਾਨਤਾ ਪ੍ਰਾਪਤ ਪਛਾਣ ਪੱਤਰ ਨੂੰ ਆਪਣੇ ਨਾਲ ਲੈ ਜਾ ਸਕਦੇ ਹਨ,

EPIC (ਵੋਟਰ ਆਈਡੀ ਕਾਰਡ)

ਪਾਸਪੋਰਟ

ਡਰਾਈਵਿੰਗ ਲਾਇਸੈਂਸ

ਕੇਂਦਰੀ/ਰਾਜ ਸਰਕਾਰ/PSU/ਜਨਤਕ ਲਿਮਟਿਡ ਕੰਪਨੀਆਂ ਦੁਆਰਾ ਕਰਮਚਾਰੀਆਂ ਨੂੰ ਜਾਰੀ ਕੀਤੇ ਗਏ ਫੋਟੋ ਵਾਲੇ ਸੇਵਾ ਪਛਾਣ ਪੱਤਰ

ਬੈਂਕ/ਡਾਕਘਰ ਦੁਆਰਾ ਜਾਰੀ ਕੀਤੇ ਗਏ ਫੋਟੋ ਵਾਲੇ ਪਾਸਬੁੱਕ

ਪੈਨ ਕਾਰਡ

NPR ਅਧੀਨ RGI ਦੁਆਰਾ ਜਾਰੀ ਕੀਤਾ ਗਿਆ ਸਮਾਰਟ ਕਾਰਡ

ਮਨਰੇਗਾ ਜੌਬ ਕਾਰਡ (ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ)

ਕਿਰਤ ਮੰਤਰਾਲੇ ਦੀ ਯੋਜਨਾ ਅਧੀਨ ਜਾਰੀ ਕੀਤਾ ਗਿਆ ਸਿਹਤ ਬੀਮਾ ਸਮਾਰਟ ਕਾਰਡ

ਫੋਟੋ ਵਾਲਾ ਪੈਨਸ਼ਨ ਦਸਤਾਵੇਜ਼

ਸੰਸਦ ਮੈਂਬਰਾਂ/ਵਿਧਾਇਕਾਂ/MLC ਨੂੰ ਜਾਰੀ ਕੀਤੇ ਗਏ ਅਧਿਕਾਰਤ ਪਛਾਣ ਪੱਤਰ

ਆਧਾਰ ਕਾਰਡ