*ਨੌਜਵਾਨ ਤੇ ਬੱਚੇ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਤੋ ਸੇਧ ਲੈਣ-ਕੁਲਵਿੰਦਰ ਸਿੰਘ ਬੈਨੀਪਾਲ*
ਨਿਊਜ਼ ਪੰਜਾਬ
ਲੁਧਿਆਣਾ,23 ਜੂਨ – ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਦੀ ਪ੍ਰਬੰਧਕ ਕਮੇਟੀ ਵੱਲੋ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਸਿੱਖ ਕੌਮ ਦੇ ਮਹਾਨ ਸੂਰਬੀਰ ਜਰਨੈਲ ਅਤੇ ਪਹਿਲੇ ਖਾਲਸਾ ਰਾਜ ਦੇ ਬਾਨੀ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਸ਼ਹੀਦੀ ਦਿਵਸ ਬੜੀ ਸ਼ਰਧਾ ਭਾਵਨ ਤੇ ਸਤਿਕਾਰ ਨਾਲ ਮਨਾਇਆ ਗਿਆ
ਇਸ ਸਬੰਧੀ ਆਯੋਜਿਤ ਕੀਤੇ ਗਏ ਕੀਰਤਨ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਮਨਜੀਤ ਸਿੰਘ ਪਠਾਨਕੋਟ ਵਾਲਿਆ ਨੇ ਆਪਣੇ ਜੱਥੇ ਸਮੇਤ ਹਾਜ਼ਰੀਆਂ ਭਰਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ ਉੱਥੇ ਨਾਲ ਹੀ ਸੰਗਤਾਂ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਉਨ੍ਹਾਂ ਨੇ ਕਿਹਾ ਕਿ ਅੱਜ ਲੋੜ ਹੈ ਸਾਨੂੰ ਆਪਣੇ ਧਰਮ,ਵਿਰਸੇ ਤੇ ਸ਼ਾਨਾਮੱਤੀ ਇਤਿਹਾਸ ਨਾਲ ਜੁੜਨ ਤੇ ਸੰਭਾਲ ਕਰਨ ਦੀ ਤਾਂ ਹੀ ਅਸੀਂ ਬਾਬਾ ਬੰਦਾ ਸਿੰਘ ਬਹਾਦਰ ਦੇ ਅਸਲ ਵਾਰਿਸ ਅਖਵਾਉਣ ਵਿੱਚ ਫ਼ਖਰ ਮਹਿਸੂਸ ਕਰਾਂਗੇ।
ਗੁਰਦੁਵਾਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਵਿਖ਼ੇ ਭਾਈ ਮਨਜੀਤ ਸਿੰਘ ਪਠਾਨਕੋਟ ਵਾਲੀਆਂ ਦੇ ਕੀਰਤਨੀ ਜੱਥੇ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨ ਕਰਦੇ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੇਅਰਮੈਨ ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ
- ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ. ਕੁਲਵਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਲਾਸਾਨੀ ਕੁਰਬਾਨੀ ਜਿੱਥੇ ਸਾਨੂੰ ਆਪਣੇ ਧਰਮ ਵਿੱਚ ਪ੍ਰਪੱਕ ਹੋਣ ਦੀ ਪ੍ਰੇਣਾ ਦੇਦੀ ਹੈ, ਉੱਥੇ ਨਾਲ ਹੀ ਜ਼ਬਰ ਤੇ ਜ਼ੁਲਮ ਦੇ ਖਿਲਾਫ ਆਪਣੀ ਆਵਾਜ਼ ਬੁਲੰਦ ਕਰਨ ਅਤੇ ਆਪਣੇ ਹੱਕਾਂ ਦੀ ਰਾਖੀ ਲਈ ਸ਼ੰਘਰਸ਼ ਕਰਨ ਦਾ ਸ਼ੰਦੇਸ਼ ਵੀ ਦੇਦੀ ਹੈ। ਉਨ੍ਹਾਂ ਨੇ ਸਿੱਖ ਨੌਜਵਾਨ ਪੀੜ੍ਹੀ ਤੇ ਬੱਚਿਆਂ ਨੂੰ ਪ੍ਰੇਣਾ ਦੇਦਿਆ ਹੋਇਆ ਕਿਹਾ ਕਿ ਉਹ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਤੋ ਸੇਧ ਲੈ ਕੇ ਬਾਣੀ ਤੇ ਭਾਣੇ ਦੇ ਧਾਰਨੀ ਬਣਨ!ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ. ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ ਅਤੇ ਉਨ੍ਹਾਂ ਦੇ ਸਾਥੀ ਮੈਬਰਾਂ ਨੇ ਸਾਂਝੇ ਰੂਪ ਵਿੱਚ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਓ ਬਖਸ਼ਿਸ ਕਰਕੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ ।
ਇਸ ਮੌਕੇ ਪਰਮਿੰਦਰ ਸਿੰਘ ਅਤੇ ਤਰਲੋਕ ਸਿੰਘ ਸੱਚਦੇਵਾ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਦਰਸ਼ਨ ਸਿੰਘ ਜਗਮੋਹਨ ਸਿੰਘ ਸਰਬਜੀਤ ਸਿੰਘ ਚੰਗਰ ਮਲਕੀਤ ਸਿੰਘ ਯਸ਼ਪਾਲ ਸ਼ਿੰਘ ਗੁਰਦੀਪ ਸਿੰਘ ਕਾਲੜਾ ਰਜਿੰਦਰ ਸਿੰਘ ਭਾਟੀਆ ਸੁਖਵਿੰਦਰ ਪਾਲ ਸਿੰਘ ਚਰਨਜੀਤ ਸਿੰਘ ਪਾਇਲ ਮਨਜੀਤ ਸਿੰਘ ਪਾਇਲ ਗੁਰਚਰਨ ਸਿੰਘ ਹਰਨੇਕ ਸਿੰਘ ਪਰਮਜੀਤ ਸਿੰਘ ਅਮਰਜੀਤ ਸਿੰਘ ਬਲਬੀਰ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ ਤਰਲੋਕ ਸਿੰਘ ਸਚਦੇਵਾ ਜਗਜੀਵਨ ਸਿੰਘ ਸੋਹਨਪਾਲ ਵੀਰਨਜੀਤ ਸਿੰਘ ਸੋਹਨਪਾਲ ਦਰਸਨ ਸਿੰਘ ਸੋਹਨਪਾਲ ਵਰਿੰਦਰ ਮੋਹਨ ਸਿੰਘ ਜਗਜੀਤ ਸਿੰਘ ਤਰਲੋਕ ਸਿੰਘ ਮਨਿੰਦਰ ਸਿੰਘ ਅਤੇ ਗੁਰਦੁਵਾਰਾ ਸਾਹਿਬ ਦੀ ਇਸਤਰੀ ਸਤਿਸੰਗ ਸਭਾ ਦੀਆਂ ਪ੍ਰਮੁੱਖ ਬੀਬੀਆਂ ਕੁਲਜੀਤ ਕੌਰ ਬਲਵਿੰਦਰ ਕੌਰ ਬੱਤਰਾ ਬੀਬੀ ਦਵਿੰਦਰ ਕੌਰ ਸਿਮਰਨ ਕੌਰ ਕਰਮਜੀਤ ਕੌਰਅਤੇ ਅੰਮ੍ਰਿਤਪਾਲ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
