ਨਿਊਜ਼ ਪੰਜਾਬ
26 ਜੂਨ 2025
ਬਿਕਰਮ ਸਿੰਘ ਮਜੀਠੀਆ ਨੂੰ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਹੈ। ਮਜੀਠੀਆ ਨੂੰ 2 ਜੁਲਾਈ ਨੂੰ ਮੁੜ ਕੋਰਟ ‘ਚ ਪੇਸ਼ ਕੀਤਾ ਜਾਵੇਗਾ। ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੱਲ੍ਹ ਗ੍ਰਿਫ਼ਤਾਰ ਕੀਤਾ ਗਿਆ ਸੀ।
ਦੱਸ ਦੇਈਏ ਬੀਤੇ ਦਿਨੀਂ ਹੋਈ ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਦਾ ਅਕਾਲੀ ਦਲ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਤੇ ਇਸ ਦੇ ਨਾਲ ਹੀ ਵਿਰੋਧੀ ਧਿਰਾਂ ਵੱਲੋਂ ਵੀ ਇਸ ਗ੍ਰਿਫਤਾਰੀ ‘ਤੇ ਸਵਾਲ ਚੁੱਕੇ ਜਾ ਰਹੇ ਹਨ ਕਿ ਬਿਨਾਂ ਸਰਚ ਵਾਰੰਟ ਦਿਖਾਏ ਇਹ ਕਾਰਵਾਈ ਬਿਕਰਮ ਮਜੀਠੀਆ ‘ਤੇ ਕੀਤੀ ਗਈ। ਵਿਜੀਲੈਂਸ ਵੱਲੋਂ ਮਜੀਠੀਆ ਦੇ ਚੰਡੀਗੜ੍ਹ ਤੇ ਅੰਮ੍ਰਿਤਸਰ ਵਾਲੀ ਰਿਹਾਇਸ਼ ‘ਤੇ ਰੇਡ ਕੀਤੀ ਗਈ ਸੀ।
