ਨਿਊਜ਼ ਪੰਜਾਬ
ਲੁਧਿਆਣਾ,26 ਜੂਨ – ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ -1ਦੁੱਗਰੀ ਲੁਧਿਆਣਾ ਦੀ ਪ੍ਰਬੰਧਕ ਕਮੇਟੀ ਵੱਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੀ ਹਫਤਾਵਾਰੀ ਕੀਰਤਨ ਸਮਾਗਮ ਲੜੀ ਅੰਦਰ ਪੰਥ ਪ੍ਰਸਿੱਧ ਕੀਰਤਨੀਏ ਭਾਈ ਗੁਰਮੇਲ ਸਿੰਘ ਬਰਨਾਲਾ ਵਾਲਿਆ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ ।
ਗੁਰਦੁਵਾਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਭਾਈ ਗੁਰਮੇਲ ਸਿੰਘ ਬਰਨਾਲੇ ਵਾਲੀਆਂ ਦੇ ਕੀਰਤਨੀ ਜੱਥੇ ਦਾ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨ ਕਰਦੇ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੇਅਰਮੈਨ ਬਲਜੀਤ ਸਿੰਘ ਸੇਠੀ ਚਰਨਜੀਤ ਸਿੰਘ ਪਾਇਲ
ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਭਾਈ ਗੁਰਮੇਲ ਸਿੰਘ ਬਰਨਾਲਾ ਨੇ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਸਾਨੂੰ ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉੱਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸ਼ੰਦੇਸ਼ ਵੀ ਦੇਦੀ ਹੈ। ਉਹਨਾਂ ਨੇ ਕਿਹਾ ਕਿ ਮੌਜੂਦਾ ਸਮੇਂ ਅੰਦਰ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਆਪਣੇ ਅੰਦਰ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ । ਇਸ ਦੌਰਾਨ ਉਨ੍ਹਾਂ ਨੇ ਸੰਗਤਾਂ ਨੂੰ ਧਰਮ ਦੇ ਮਾਰਗ ਤੇ ਚੱਲਣ ਦੀ ਪ੍ਰੇਣਾ ਦਿੱਤੀ ।
ਸਮਾਗਮ ਦੌਰਾਨ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ. ਕੁਲਵਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਸੰਗਤਾਂ ਨੂੰ ਨਾਮ ਸਿਮਰਨ ਅਭਿਆਸ ਨਾਲ ਜੋੜਨ ਦੇ ਲਈ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋ ਮਿਤੀ 27 ਜੂਨ ਤੋ 29 ਜੂਨ ਤੱਕ ਗੁਰਦੁਆਰਾ ਸਾਹਿਬ ਵਿਖੇ ਮਹਾਨ ਅਕੱਥ ਕਥਾ ਸਿਮਰਨ ਅਭਿਆਸ ਸਮਾਗਮ ਆਯੋਜਨ ਬੜੇ ਉਤਸਾਹ ਨਾਲ ਕਰਵਾਇਆ ਜਾ ਰਿਹਾ ਹੈ ਜਿਸ ਅੰਦਰ
ਪੰਥ ਪ੍ਰਸਿੱਧ ਪ੍ਰਚਾਰਕ ਭਾਈ ਸਿਮਰਨਜੀਤ ਸਿੰਘ ਟੋਹਾਣਾ ਵਾਲੇ ਸਵੇਰੇ ਸਾਮ ਤਿੰਨੋ ਦਿਨ ਆਪਣੀਆਂ ਹਾਜ਼ਰੀਆਂ ਭਰਕੇ ਸੰਗਤਾਂ ਸਿਮਰਨ ਅਭਿਆਆਸ ਕਰਵਾਉਣਗੇ ਉਨ੍ਹਾਂ ਨੇ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਤਿੰਨ ਰੋਜਾ ਅਕੱਥ ਕਥਾ ਤੇ ਸਿਮਰਨ ਅਭਿਆਸ ਸਮਾਗਮਾ ਅੰਦਰ ਆਪਣੀਆਂ ਭਰਵੀਆਂ ਹਾਜ਼ਰੀਆਂ ਭਰਨ ਅਤੇ ਨਾਮ ਅਭਿਆਸ ਕਮਾਈ ਦਾ ਲਾਹਾ ਲੈ ਕੇ ਗੁਰੂ ਘਰ ਦੀਆਂ ਖੁਸੀਆਂ ਪ੍ਰਾਪਤ ਕਰਨ!ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਸ.ਕੁਲਵਿੰਦਰ ਸਿੰਘ ਬੈਨੀਪਾਲ ਚੇਅਰਮੈਨ ਬਲਜੀਤ ਸਿੰਘ ਸੇਠੀ ਤੇ ਚਰਨਜੀਤ ਸਿੰਘ ਪਾਇਲ ਵੱਲੋ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਸਮੇਂ ਕੀਰਤਨ ਸਮਾਗਮ ਅੰਦਰ ਪਰਮਿੰਦਰ ਸਿੰਘ ਤਰਲੋਕ ਸਿੰਘ ਸੱਚਦੇਵਾ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਦਰਸ਼ਨ ਸਿੰਘ ਜਗਮੋਹਨ ਸਿੰਘ ਸਰਬਜੀਤ ਸਿੰਘ ਚੰਗਰ ਮਲਕੀਤ ਸਿੰਘ ਯਸ਼ਪਾਲ ਸ਼ਿੰਘ ਗੁਰਦੀਪ ਸਿੰਘ ਕਾਲੜਾ ਰਜਿੰਦਰ ਸਿੰਘ ਭਾਟੀਆ ਸੁਖਵਿੰਦਰ ਪਾਲ ਸਿੰਘ ਚਰਨਜੀਤ ਸਿੰਘ ਪਾਇਲ ਮਨਜੀਤ ਸਿੰਘ ਪਾਇਲ ਗੁਰਚਰਨ ਸਿੰਘ ਹਰਨੇਕ ਸਿੰਘ ਪਰਮਜੀਤ ਸਿੰਘ ਅਮਰਜੀਤ ਸਿੰਘ ਬਲਬੀਰ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ ਤਰਲੋਕ ਸਿੰਘ ਸਚਦੇਵਾ ਜਗਜੀਵਨ ਸਿੰਘ ਸੋਹਨਪਾਲ ਵੀਰਨਜੀਤ ਸਿੰਘ ਸੋਹਨਪਾਲ ਦਰਸਨ ਸਿੰਘ ਸੋਹਨਪਾਲ ਵਰਿੰਦਰ ਮੋਹਨ ਸਿੰਘ ਜਗਜੀਤ ਸਿੰਘ ਤਰਲੋਕ ਸਿੰਘ ਮਨਿੰਦਰ ਸਿੰਘ ਅਤੇ ਗੁਰਦੁਵਾਰਾ ਸਾਹਿਬ ਦੀ ਇਸਤਰੀ ਸਤਿਸੰਗ ਸਭਾ ਦੀਆਂ ਪ੍ਰਮੁੱਖ ਬੀਬੀਆਂ ਕੁਲਜੀਤ ਕੌਰ ਬਲਵਿੰਦਰ ਕੌਰ ਬੱਤਰਾ ਬੀਬੀ ਦਵਿੰਦਰ ਕੌਰ ਸਿਮਰਨ ਕੌਰ ਕਰਮਜੀਤ ਕੌਰਅਤੇ ਅੰਮ੍ਰਿਤਪਾਲ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।


