*ਗੁਰਬਾਣੀ ਦੇ ਫ਼ਲਸਫੇ ਨੂੰ ਸਮੁੱਚੀ ਲੋਕਾਈ ਤੱਕ ਪਹੁੰਚਾਣ ਦੀ ਲੋੜ ਕੁਲਵਿੰਦਰ ਸਿੰਘ -ਬੈਨੀਪਾਲ* 
ਨਿਊਜ਼ ਪੰਜਾਬ
ਲੁਧਿਆਣਾ,27 ਜੂਨ – ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਜਿੱਥੇ ਮਨੁੱਖ ਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ ਉਂਥੇ ਸਮੁੱਚੀ ਲੋਕਾਈ ਨੂੰ ਸਰਬ ਸਾਂਝੀਵਾਲਤਾ ਦਾ ਸੁਨੇਹਾ ਵਿ ਦੇਦੀ ਹੈ!ਅੱਜ ਲੋੜ ਹੈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰਧਾਰਾ, ਫਲਸਫੇ ਤੇ ਮਨੁੱਖੀ ਕਲਿਆਣਕਾਰੀ ਸਿੱਖਿਆਵਾਂ ਦੇ ਪ੍ਰਵਾਹ ਨੂੰ ਸਮੁੱਚੇ ਸੰਸਾਰ ਦੇ ਲੋਕਾਂ ਤੱਕ ਵੱਧ ਤੋ ਵੱਧ ਪਹੁੰਚਾਇਆ ਜਾਵੇ ਤਾਂ ਹੀ ਸਿੱਖੀ ਦੀ ਫੁੱਲਵਾੜੀ ਹੋਰ ਮਹਿਕ ਸਕੇਗੀ!ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ -1ਦੁੱਗਰੀ ਲੁਧਿਆਣਾ ਮੁੱਖ ਸੇਵਾਦਾਰ ਸ. ਕੁਲਵਿੰਦਰ ਸਿੰਘ ਬੈਨੀਪਾਲ ਨੇ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੀ ਹਫਤਾਵਾਰੀ ਕੀਰਤਨ ਸਮਾਗਮ ਲੜੀ ਅੰਦਰ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਕੀਤਾ!ਇਸ ਦੌਰਾਨ ਕਰਵਾਏ ਗਏ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਪੰਥ ਪ੍ਰਸਿੱਧ ਕੀਰਤਨੀਏ ਭਾਈ ਗੁਰਮਿੰਦਰ ਸਿੰਘ ਲੁਧਿਆਣੇ ਵਾਲਿਆ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ । ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਭਾਈ ਗੁਰਮਿੰਦਰ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਅੰਦਰ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਨੌਜਵਾਨ ਤੇ ਬੱਚਾ ਆਪਣੇ ਅੰਦਰ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ । ਇਸ ਦੌਰਾਨ ਉਨ੍ਹਾਂ ਨੇ ਸੰਗਤਾਂ ਨੂੰ ਧਰਮ ਦੇ ਮਾਰਗ ਤੇ ਚੱਲਣ ਦੀ ਪ੍ਰੇਣਾ ਦਿੱਤੀ !ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਸ.ਕੁਲਵਿੰਦਰ ਸਿੰਘ ਬੈਨੀਪਾਲ ਚੇਅਰਮੈਨ ਬਲਜੀਤ ਸਿੰਘ ਸੇਠੀ ਤੇ ਚਰਨਜੀਤ ਸਿੰਘ ਪਾਇਲ ਵੱਲੋ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਕੀਰਤਨ ਸਮਾਗਮ ਅੰਦਰ
ਪਰਮਿੰਦਰ ਸਿੰਘ ਤਰਲੋਕ ਸਿੰਘ ਸੱਚਦੇਵਾ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਦਰਸ਼ਨ ਸਿੰਘ ਜਗਮੋਹਨ ਸਿੰਘ ਸਰਬਜੀਤ ਸਿੰਘ ਚੰਗਰ ਮਲਕੀਤ ਸਿੰਘ ਯਸ਼ਪਾਲ ਸ਼ਿੰਘ ਗੁਰਦੀਪ ਸਿੰਘ ਕਾਲੜਾ ਰਜਿੰਦਰ ਸਿੰਘ ਭਾਟੀਆ ਸੁਖਵਿੰਦਰ ਪਾਲ ਸਿੰਘ ਚਰਨਜੀਤ ਸਿੰਘ ਪਾਇਲ ਮਨਜੀਤ ਸਿੰਘ ਪਾਇਲ ਗੁਰਚਰਨ ਸਿੰਘ ਹਰਨੇਕ ਸਿੰਘ ਪਰਮਜੀਤ ਸਿੰਘ ਅਮਰਜੀਤ ਸਿੰਘ ਬਲਬੀਰ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ ਤਰਲੋਕ ਸਿੰਘ ਸਚਦੇਵਾ ਜਗਜੀਵਨ ਸਿੰਘ ਸੋਹਨਪਾਲ ਵੀਰਨਜੀਤ ਸਿੰਘ ਸੋਹਨਪਾਲ ਦਰਸਨ ਸਿੰਘ ਸੋਹਨਪਾਲ ਵਰਿੰਦਰ ਮੋਹਨ ਸਿੰਘ ਜਗਜੀਤ ਸਿੰਘ ਤਰਲੋਕ ਸਿੰਘ ਮਨਿੰਦਰ ਸਿੰਘ ਅਤੇ ਗੁਰਦੁਵਾਰਾ ਸਾਹਿਬ ਦੀ ਇਸਤਰੀ ਸਤਿਸੰਗ ਸਭਾ ਦੀਆਂ ਪ੍ਰਮੁੱਖ ਬੀਬੀਆਂ ਕੁਲਜੀਤ ਕੌਰ ਬਲਵਿੰਦਰ ਕੌਰ ਬੱਤਰਾ ਬੀਬੀ ਦਵਿੰਦਰ ਕੌਰ ਸਿਮਰਨ ਕੌਰ ਕਰਮਜੀਤ ਕੌਰਅਤੇ ਅੰਮ੍ਰਿਤਪਾਲ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

