ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ, ਫੇਜ਼-1 ਵਿਖ਼ੇ ਮਹਾਨ ਅਕੱਥ ਕਥਾ ਸਿਮਰਨ ਅਭਿਆਸ ਸਮਾਗਮ ਆਰੰਭ 

ਨਿਊਜ਼ ਪੰਜਾਬ

ਲੁਧਿਆਣਾ,27 ਜੂਨ – ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ, ਫੇਜ਼-1, ਨੇੜੇ C.R.P.F. ਕਲੋਨੀ, ਦੁੱਗਰੀ, ਲੁਧਿਆਣਾ ਵਿਖ਼ੇ ਮਹਾਨ ਅਕੱਥ ਕਥਾ ਸਿਮਰਨ ਅਭਿਆਸ ਸਮਾਗਮ ਆਰੰਭ ਹੋ ਗਏ ਹਨ, ਸਮਾਗਮ ਵਿੱਚ ਸਿਮਰਨ ਅਭਿਆਸ ਲਈ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ, ਇਹ ਸਮਾਗਮ 27,28,29 ਜੂਨ 2025 ਤੱਕ ਚਲਣੇ ਹਨ,  28 ਜੂਨ 2025 ਦੇ ਪ੍ਰੋਗਰਾਮ ਅਨੁਸਾਰ

ਮੁੱਖ ਸੇਵਾਦਾਰ ਸ. ਕੁਲਵਿੰਦਰ ਸਿੰਘ ਬੈਨੀਪਾਲ ਨੇ ਕਿਹਾ

 

ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਜਿੱਥੇ ਮਨੁੱਖ ਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ ਉਂਥੇ ਸਮੁੱਚੀ ਲੋਕਾਈ ਨੂੰ ਸਰਬ ਸਾਂਝੀਵਾਲਤਾ ਦਾ ਸੁਨੇਹਾ ਦੇਦੀ ਹੈ!

ਅੱਜ ਲੋੜ ਹੈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰਧਾਰਾ, ਫਲਸਫੇ ਤੇ ਮਨੁੱਖੀ ਕਲਿਆਣਕਾਰੀ ਸਿੱਖਿਆਵਾਂ ਦੇ ਪ੍ਰਵਾਹ ਨੂੰ ਸਮੁੱਚੇ ਸੰਸਾਰ ਦੇ ਲੋਕਾਂ ਤੱਕ ਵੱਧ ਤੋ ਵੱਧ ਪਹੁੰਚਾਇਆ ਜਾਵੇ ਤਾਂ ਹੀ ਸਿੱਖੀ ਦੀ ਫੁੱਲਵਾੜੀ ਹੋਰ ਮਹਿਕ ਸਕੇਗੀ!ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ -1ਦੁੱਗਰੀ ਲੁਧਿਆਣਾ ਮੁੱਖ ਸੇਵਾਦਾਰ ਸ. ਕੁਲਵਿੰਦਰ ਸਿੰਘ ਬੈਨੀਪਾਲ ਨੇ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੀ ਹਫਤਾਵਾਰੀ ਕੀਰਤਨ ਸਮਾਗਮ ਲੜੀ ਅੰਦਰ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਕੀਤਾ!