ਨਿਊਜ਼ ਪੰਜਾਬ
ਨਵੀਂ ਦਿੱਲੀ / ਚੰਡੀਗੜ੍ਹ, 29 ਜੂਨ – ਮੌਸਮ ਵਿਭਾਗ IMD ਨੇ 4 ਜੁਲਾਈ ਤੱਕ ਹਿਮਾਚਲ ਪ੍ਰਦੇਸ਼, ਉਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਸਮੇਂ ਦੌਰਾਨ, ਪੰਜਾਬ, ਹਰਿਆਣਾ, ਚੰਡੀਗੜ੍ਹ, ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਵੀ ਮੀਂਹ ਪਵੇਗਾ। ਓਡੀਸ਼ਾ, ਕਰਨਾਟਕ, ਕੇਰਲ ਅਤੇ ਉੱਤਰ-ਪੂਰਬੀ ਰਾਜਾਂ ਵਿੱਚ ਵੀ ਭਾਰੀ ਮੀਂਹ ਪੈਣ ਦੀ ਉਮੀਦ ਹੈ।
ਮਾਨਸੂਨ ਦਿੱਲੀ ਐਨਸੀਆਰ ਸਮੇਤ ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਪਹੁੰਚ ਗਿਆ ਹੈ ਅਤੇ ਹਿਮਾਚਲ ਤੋਂ ਕੇਰਲ ਅਤੇ ਉਤਰਾਖੰਡ ਤੋਂ ਉੱਤਰ ਪ੍ਰਦੇਸ਼ ਤੱਕ ਭਾਰੀ ਮੀਂਹ ਪੈ ਰਿਹਾ ਹੈ। ਉੱਤਰ-ਪੱਛਮ, ਮੱਧ, ਪੂਰਬ ਅਤੇ ਉੱਤਰ-ਪੂਰਬੀ ਭਾਰਤ ਵਿੱਚ 4 ਜੁਲਾਈ ਤੱਕ ਭਾਰੀ ਮੀਂਹ ਜਾਰੀ ਰਹਿਣ ਦੀ ਉਮੀਦ ਹੈ। ਸ਼ਨੀਵਾਰ ਦੁਪਹਿਰ ਨੂੰ ਭਾਰੀ ਮੀਂਹ ਪਿਆ ਅਤੇ ਦਿੱਲੀ ਸਮੇਤ ਪੂਰਾ ਐਨਸੀਆਰ ਪਾਣੀ ਨਾਲ ਭਰ ਗਿਆ। ਇਸ ਨਾਲ ਲੋਕਾਂ ਨੂੰ ਨਮੀ ਵਾਲੀ ਗਰਮੀ ਤੋਂ ਰਾਹਤ ਮਿਲੀ, ਪਰ ਕਈ ਥਾਵਾਂ ‘ਤੇ ਪਾਣੀ ਭਰਨ ਕਾਰਨ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਭਾਰਤ ਦੇ ਮੌਸਮ ਵਿਭਾਗ ਨੇ ਪੰਜਾਬ ਬਾਰੇ ਮੋਸਮੀ ਭਵਿੱਖਬਾਣੀ ਕਰਦੇ ਹੋਏ ਕਿਹਾ ਕਿ
ਡੇਰਾਬੱਸੀ, ਮੁਹਾਲੀ, ਚੰਡੀਗੜ੍ਹ, ਖਰੜ, ਰੂਪ ਨਗਰ, ਵਿੱਚ ਭਾਰੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ ਹਵਾਵਾਂ (30-40 kmph) ਦੀ ਸੰਭਾਵਨਾ ਹੈ
1. 2. ਰਾਜਪੁਰਾ, ਡੇਰਾਬੱਸੀ, ਮੁਹਾਲੀ, ਚੰਡੀਗੜ੍ਹ, ਖਰੜ, ਚਮਕੌਰ ਸਾਹਿਬ, ਸਮਰਾਲਾ, ਰੂਪ ਨਗਰ, ਫਗਵਾੜਾ, ਜਲੰਧਰ 1, ਕਪੂਰਥਲਾ, ਜਲੰਧਰ 2, ਬਲਾਚੌਰ, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ, ਹੁਸ਼ਿਆਰਪੁਰ, ਬਾਬਾ ਬਕਾਲਾ, ਬਟਾਲਾ, ਭੁਲੱਥ, ਦਸੂਆ, ਮੁਕੇਰੀਆਂ, ਗੁਰਦਾਸਪੁਰ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ ਹਵਾਵਾਂ (30-40 kmph) ਦੀ ਸੰਭਾਵਨਾ ਹੈ
3. ਪਟਿਆਲਾ, ਫਤਿਹਗੜ੍ਹ ਸਾਹਿਬ, ਅਮਲੋਹ, ਮੁਹਾਲੀ, ਬੱਸੀ ਪਠਾਣਾ, ਖੰਨਾ, ਪਾਇਲ, ਖਰੜ, ਖਮਾਣੇ, ਲੁਧਿਆਣਾ ਪੂਰਬੀ, ਚਮਕੌਰ ਸਾਹਿਬ, ਸਮਰਾਲਾ, ਸ਼ਾਹਕੋਟ, ਸੁਲਤਾਨਪੁਰ ਲੋਧੀ, ਖਡੂਰ ਸਾਹਿਬ, ਲੁਧਿਆਣਾ ਪੱਛਮੀ, ਫਿਲੌਰ, ਨਕੋਦਰ, ਫਗਵਾੜਾ, ਜਲੰਧਰ 1, ਕਪੂਰਥਲਾ, ਜਲੰਧਰ 2, ਨਵਾਂਸ਼ਹਿਰ, ਬਾਬਾ ਬਕਾਲਾ, ਅੰਮ੍ਰਿਤਸਰ 2, ਅੰਮ੍ਰਿਤਸਰ 1, ਬਟਾਲਾ, ਦਸੂਆ, ਮੁਕੇਰੀਆਂ, ਗੁਰਦਾਸਪੁਰ, ਵਿੱਚ ਹਲਕਾ ਮੀਂਹ ਦੀ ਸੰਭਾਵਨਾ ਹੈ
ਕੁਝ ਹਿੱਸਿਆਂ ‘ਚ ਹਨੇਰੀ ਅਤੇ ਤੇਜ਼ ਮੀਂਹ ਦੀ ਸੰਭਾਵਨਾ
ਚੰਡੀਗੜ੍ਹ, ਖਰੜ, ਚਮਕੌਰ ਸਾਹਿਬ, ਸਮਰਾਲਾ, ਰੂਪਨਗਰ, ਬਲਾਚੌਰ, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ,
ਨੰਗਲ, ਸੰਗਰੂਰ, ਮਲੇਰਕੋਟਲਾ, ਸਮਾਣਾ, ਪਟਿਆਲਾ, ਨਾਭਾ ਦੇ ਕੁਝ ਹਿੱਸਿਆਂ ‘ਚ ਤੂਫ਼ਾਨ ਅਤੇ ਹਲਕੀ ਬਾਰਿਸ਼ ਦੀ ਸੰਭਾਵਨਾ
ਰਾਜਪੁਰਾ, ਡੇਰਾਬਸੀ, ਫਤਹਿਗੜ੍ਹ ਸਾਹਿਬ, ਅਮਲੋਹ, ਮੋਹਾਲੀ, ਬੱਸੀ ਪਠਾਣਾ, ਖੰਨਾ, ਪਾਇਲ, ਖਰੜ, ਖਮਾਣੋਂ, ਲੁਧਿਆਣਾ ਪੂਰਬੀ,ਚਮਕੌਰ ਸਾਹਿਬ, ਸਮਰਾਲਾ, ਜਗਰਾਉਂ, ਲੁਧਿਆਣਾ ਪੱਛਮੀ, ਫਿਲੌਰ, ਨਕੋਦਰ, ਫਗਵਾੜਾ, ਜਲੰਧਰ , ਕਪੂਰਥਲਾ, ਬਲਾਚੌਰ, ਨਵਾਂਸ਼ਹਿਰ, ਗੜ੍ਹਸ਼ੰਕਰ, ਹੁਸ਼ਿਆਰਪੁਰ,3) ਸਰਦੂਲਗੜ੍ਹ, ਬੁਢਲਾਡਾ, ਮਾਨਸਾ, ਸੁਨਾਮ, ਸੰਗਰੂਰ, ਬਰਨਾਲਾ, ਤਪਾ, ਧੂਰੀ, ਮਲੇਰਕੋਟਲਾ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ
