ਨਿਊਜ਼ ਪੰਜਾਬ
29 ਜੂਨ 2025
ਆਮ ਆਦਮੀ ਪਾਰਟੀ ਨੇ ਆਪਣੇ ਅੰਮ੍ਰਿਤਸਰ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਤੇ ਵੱਡਾ ਐਕਸ਼ਨ ਕਰਦੇ ਉਸ ਨੂੰ ਅੱਜ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪੰਜ ਸਾਲ ਲਈ ਪਾਰਟੀ ਚੋਂ ਬਾਹਰ ਕੱਢ ਦਿੱਤਾ ਹੈ।।
ਆਮ ਆਦਮੀ ਪਾਰਟੀ ਦੇ ਅੰਦਰੂਨੀ ਸੂਤਰਾਂ ਤੋਂ ਜਾਣਕਾਰੀ ਅਨੁਸਾਰ ਪਹਿਲਾਂ ਕੁੰਵਰ ਵਿਜੇ ਪ੍ਰਤਾਪ ਨੂੰ ਵਾਰਨਿੰਗ ਵੀ ਦਿੱਤੀ ਗਈ ਸੀ ਪਰ ਉਹ ਲਗਾਤਾਰ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਰਹੇ ਹਨ।। ਇੱਥੋਂ ਤੱਕ ਕਿ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਪੰਜਾਬ ਚ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਸਖਤੀ ਨਾਲ ਵਿੱਡੀ ਗਈ ਮੁਹਿਮ ਤਹਿਤ ਉਹਨਾਂ ਵੱਲੋਂ ਮਜੀਠੀਏ ਦੀ ਗ੍ਰਿਫਤਾਰੀ ਨੂੰ ਲੈ ਕੇ ਸਰਕਾਰ ਤੇ ਸਵਾਲ ਚੁੱਕੇ ਗਏ ਸਨ ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।
ਇਹ ਵੀ ਦੱਸਣ ਯੋਗ ਹੈ ਕਿ ਸਾਬਕਾ ਆਈਪੀਐਸ ਅਧਿਕਾਰੀ ਤੋਂ ਵਿਧਾਇਕ ਬਣੇ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਬਰਗਾੜੀ ਘਟਨਾਵਾਂ ਨੂੰ ਵੀ ਲੈ ਕੇ ਸਰਕਾਰ ਵਿਰੁੱਧ ਮੋਰਚਾ ਖੋਲਿਆ ਹੋਇਆ ਹੈ।
